Punjab News : ਬੀਤੇ ਦਿਨੀਂ ਖਰੜ ਵਿਖੇ ਬਾਊਂਸਰ ਦੇ ਸਿਰ ਵਿਚ ਗੋਲ਼ੀ ਮਾਰ ਕੇ ਕੀਤੇ ਗਏ ਕਤਲ ਦੇ ਮਾਮਲੇ ਵਿਚ ਮੁਹਾਲੀ ਸਪੈਸ਼ਲ ਸੈਲ ਨੇ ਵੱਡੀ ਕਾਰਵਾਈ ਕੀਤੀ ਹੈ। ਮੁਹਾਲੀ ਦੇ ਨਿਊ ਮੁੱਲਾਂਪੁਰ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਜਾਣਕਾਰੀ ਅਨੁਸਾਰ ਗੈਂਗਸਟਰਾਂ ਨੇ ਪੁਲਿਸ ਉਤੇ ਗੋਲੀਬਾਰੀ ਕੀਤੀ, ਜਿਸ ਮਗਰੋਂ ਸਪੈਸ਼ਲ ਸੈੱਲ ਵਲੋਂ ਜਵਾਬੀ ਕਾਰਵਾਈ ਕੀਤੀ ਗਈ। ਇਸ ਮਗਰੋਂ ਮੁਹਾਲੀ ਸਪੈਸ਼ਲ ਸੈੱਲ ਨੇ 2 ਗੈਂਗਸਟਰਾਂ ਨੂੰ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕੀਤਾ ਹੈ।
ਇਸ ਦੌਰਾਨ ਗੈਂਗਸਟਰ ਵਿਕਰਮ ਰਾਣਾ ਉਰਫ਼ ਹੈਪੀ ਵਾਸੀ ਪਿੰਡ ਤਿਊੜ ਅਤੇ ਕਿਰਨ ਸਿੰਘ ਉਰਫ਼ ਧਨੋਆ ਵਾਸੀ ਖਰੜ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ। ਲੱਤ ਵਿਚ ਗੋਲੀ ਲੱਗਣ ਨਾਲ ਦੋਵਾਂ ਨੂੰ ਸੱਟਾਂ ਲੱਗੀਆਂ ਹਨ ਅਤੇ ਬਾਅਦ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਖਰੜ ਦੇ ਨੇੜਲੇ ਪਿੰਡ ਚੰਦੋ ਵਿਚ ਇਕ ਬਾਊਂਸਰ ਦਾ ਦਿਨ ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਤਿਊੜ ਦਾ ਰਹਿਣ ਵਾਲਾ ਨੌਜਵਾਨ ਕਿਸੇ ਕੰਮ ਲਈ ਖਰੜ ਜਾ ਰਿਹਾ ਸੀ ਅਤੇ ਰਸਤੇ ਵਿਚ ਕੁੱਝ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿਤੀ। ਮ੍ਰਿਤਕ ਦੀ ਪਛਾਣ 27 ਸਾਲਾ ਮਨੀਸ਼ ਕੁਮਾਰ ਵਜੋਂ ਹੋਈ ਸੀ।
ਇਸ ਤੋਂ ਬਾਅਦ ਬੰਬੀਹਾ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਗੈਂਗ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕਰਦਿਆਂ ਕਿਹਾ, ‘ਇਹ ਕਤਲ ਲੱਕੀ ਪਟਿਆਲ ਨੇ ਕਰਵਾਇਆ ਹੈ। ਇਹ 5 ਸਾਲ ਪਹਿਲਾਂ ਮੀਤ ਬਾਊਂਸਰ ਦੇ ਕਤਲ ਦਾ ਬਦਲਾ ਲਿਆ ਗਿਆ ਹੈ’।
ਖਰੜ ਵਿਖੇ ਬਾਊਂਸਰ ਦਾ ਕਤਲ ਕਰਨ ਵਾਲੇ ਗੈਂਗਸਟਰਾਂ ਨਾਲ ਪੁਲਿਸ ਦਾ ਐਨਕਾਊਂਟਰ
Punjab News : ਬੀਤੇ ਦਿਨੀਂ ਖਰੜ ਵਿਖੇ ਬਾਊਂਸਰ ਦੇ ਸਿਰ ਵਿਚ ਗੋਲ਼ੀ ਮਾਰ ਕੇ ਕੀਤੇ ਗਏ ਕਤਲ ਦੇ ਮਾਮਲੇ ਵਿਚ ਮੁਹਾਲੀ ਸਪੈਸ਼ਲ ਸੈਲ ਨੇ ਵੱਡੀ…
