ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨੇ ਗਏ ਇਲਾਕੇ ‘ਚ ਚੱਲ ਰਿਹਾ ਸੀ ਵਿਆਹ,100 ਤੋਂ ਵੱਧ ਲੋਕਾਂ ਦਾ ਸੀ ਇੱਕਠ, ਪਹੁੰਚ ਗਈ ਪੁਲਿਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਸਰਕਾਰ ਨੇ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਵਿਆਹ ਸਮਾਗਮਾਂ ਵਿਚ 30 ਤੋਂ ਵੱਧ ਲੋਕਾਂ ਦੇ ਇੱਕਠ ਉੱਤੇ ਰੋਕ ਲਗਾਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਸਰਕਾਰ ਨੇ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਵਿਆਹ ਸਮਾਗਮਾਂ ਵਿਚ 30 ਤੋਂ ਵੱਧ ਲੋਕਾਂ ਦੇ ਇੱਕਠ ਉੱਤੇ ਰੋਕ ਲਗਾਈ ਹੋਈ ਹੈ ਪਰ ਬਾਵਜੂਦ ਇਸਦੇ ਲੋਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਤੋਂ ਬਾਜ਼ ਨਹੀਂ ਆ ਰਹੇ ਹਨ। ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਜੰਝ ਘਰ ਵਿਚ ਵਿਆਹ ਦੇ ਪ੍ਰੋਗਰਾਮ ‘ਚ 100 ਤੋਂ ਵੱਧ ਲੋਕਾਂ ਦਾ ਇੱਕਠ ਕੀਤਾ ਗਿਆ। ਇਸ ਸੰਬੰਧੀ ਜਦੋਂ ਪੁਲਿਸ ਨੂੰ ਜਾਣਕਾਰੀ ਮਿਲੀ ਤਾਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲਾ ਦਰਜ ਕੀਤਾ ਅਤੇ ਕਈਂ ਲੋਕਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ।

ਜਾਣਕਾਰੀ ਅਨੁਸਾਰ ਇਹ ਪੂਰੀ ਘਟਨਾ ਇਸਲਾਮ ਗੰਜ ਇਲਾਕੇ ਦੀ ਹੈ ਜੋ ਕਿ ਇਸ ਵੇਲੇ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੋਇਆ ਹੈ। ਇੱਥੇ ਦੇ ਇੱਕ ਜੰਝ ਘਰ ਵਿਚ ਕੋਰੋਨਾ ਹਦਾਇਤਾਂ ਦੀ ਸ਼ਰੇਆਮ ਉਲੰਘਣਾ ਕਰਕੇ ਵਿਆਹ ਪ੍ਰੋਗਰਾਮ ਵਿਚ 100 ਤੋਂ ਵੱਧ ਲੋਕਾਂ ਦਾ ਇੱਕਠ ਕੀਤਾ ਹੋਇਆ ਸੀ। ਜਦੋਂ ਪੁਲਿਸ ਨੂੰ ਇਸ ਇੱਕਠ ਬਾਰੇ ਇਤਲਾਹ ਮਿਲੀ ਤਾਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੀ ਅਤੇ ਸਖਤ ਕਾਰਵਾਈ ਕਰਦਿਆਂ ਮੁੰਡੇ ਅਤੇ ਕੁੜੀ ਦੇ ਪਰਿਵਾਰ ਉੱਤੇ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ। ਨਾਲ ਹੀ 20 ਲੋਕਾਂ ਨੂੰ ਗਿਰਫਤਾਰ ਵੀ ਕਰ ਲਿਆ ਗਿਆ ਹੈ। ਪੁਲਿਸ ਮੁਤਾਬਕ ਇੱਥੋਂ ਦੇ ਗੁਰਦੁਆਰਾ ਪ੍ਰਬੰਧਕਾਂ ਉੱਤੇ ਵੀ ਕੇਸ ਦਰਜ ਕੀਤਾ ਗਿਆ ਹੈ ਕਿਉਂਕਿ ਇਹ ਜੰਝ ਘਰ ਗੁਰਦੁਆਰਾ ਕਮੇਟੀ ਦੇ ਅਧੀਨ ਹੀ ਆਉਂਦਾ ਹੈ। ਪੁਲਿਸ ਨੇ ਕਿਹਾ ਹੈ ਕਿ ਜੇਕਰ ਲੋਕ ਨਿਯਮਾਂ ਦੀ ਪਾਲਣਾ ਨਹੀਂ ਕਰਨਗੇ ਤਾਂ ਉਨ੍ਹਾਂ ਨੂੰ ਖੁਦ ਹੀ ਇਸਦੇ ਨਤੀਜ਼ੇ ਭੁਗਤਣੇ ਪੈਣਗੇ।

Leave a Reply

Your email address will not be published. Required fields are marked *