ਅੰਮ੍ਰਿਤਸਰ ਦੇ ਰਣਜੀਤ ਐਵਨਿਊ ਇਲਾਕੇ ‘ਚ ਚੱਲੀਆਂ ਸ਼ਰੇਆਮ ਗੋਲੀਆਂ, ਪੁਲਿਸ ਕਰ ਰਹੀ ਜਾਂਚ

ਅੰਮ੍ਰਿਤਸਰ- ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਵਿਚ ਗੋਲੀਬਾਰੀ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਧਿਰਾਂ ਵਿਚ ਕਿਸੇ ਗੱਲੋਂ ਹੋਈ ਲੜਾਈ ਤੋਂ ਬਾਅਦ…

ਅੰਮ੍ਰਿਤਸਰ- ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਵਿਚ ਗੋਲੀਬਾਰੀ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਧਿਰਾਂ ਵਿਚ ਕਿਸੇ ਗੱਲੋਂ ਹੋਈ ਲੜਾਈ ਤੋਂ ਬਾਅਦ ਸ਼ਰੇਆਮ ਕਈ ਗੋਲੀਆਂ ਚਲਾਈਆਂ ਗਈਆਂ। ਚੋਣ ਜਾਬਤਾ ਲੱਗੇ ਹੋਣ ਦੇ ਬਾਵਜੂਦ ਸ਼ਰੇਆਮ ਗੁੰਡਾਗਰਦੀ ਦਾ ਇਹ ਮਾਮਲਾ ਸਾਹਮਏ ਆਇਆ ਹੈ। ਰਿਹਾਇਸ਼ੀ ਇਲਾਕੇ ਵਿਚ ਇਸ ਤਰ੍ਹਾਂ ਸ਼ਰੇਆਮ ਫਾਇਰਿੰਗ ਨੇ ਸੁਰੱਖਿਆ ਨੂੰ ਲੈ ਕੇ ਕਈ ਸਵਾਲ ਖੜੇ ਕਰ ਦਿੱਤੇ ਹਨ। ਉਥੇ ਮੌਕੇ ਉੱਤੇ ਪੁੱਜੀ ਪੁਲਿਸ ਵਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਮਦਦ ਨਾਲ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *