LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅੰਮ੍ਰਿਤਪਾਲ ਸਿੰਘ 'ਤੇ ਪੰਜਾਬ ਸਰਕਾਰ ਨੇ ਕਾਰਵਾਈ ਨਾ ਕੀਤੀ ਤਾਂ NIA ਕਰੇਗੀ : ਸੁਨੀਲ ਜਾਖੜ

sunil and amritpal11
ਚੰਡੀਗੜ੍ਹ:ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਲੈ ਕੇ ਸਿਆਸਤ ਦਿਨੋਂ-ਦਿਨ ਗਰਮਾ ਰਹੀ ਹੈ। ਹੁਣ ਭਾਜਪਾ ਆਗੂ ਸੁਨੀਲ ਜਾਖੜ (Sunil Jakhar)  ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੁਨੀਲ ਜਾਖੜ ਦਾ ਕਹਿਣਾ ਹੈ ਕਿ ਜੇਕਰ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਉੱਤੇ ਪੰਜਾਬ ਸਰਕਾਰ ਨੇ ਕਾਰਵਾਈ ਨਾ ਕੀਤੀ ਤਾਂ NIA ਵੱਡੀ ਕਾਰਵਾਈ ਕਰੇਗੀ।

ਅਜਨਾਲਾ ਵਾਲੀ ਘਟਨਾ ਉੱਤੇ ਕਾਰਵਾਈ ਕਿਉਂ ਨਹੀਂ ਹੋਈ-ਜਾਖੜ


ਭਾਜਪਾ ਆਗੂ ਸੁਨੀਲ ਜਾਖੜ ਨੇ ਅੰਮ੍ਰਿਤਪਾਲ ਸਿੰਘ ਨੂੰ ਬਹਿਰੂਪੀਏ ਕਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਨਾਲਾ ਵਾਲੀ ਘਟਨਾ ਬੜੀ ਮੰਦਭਾਗੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਅੰਮ੍ਰਿਤਪਾਲ ਦਾ ਸਾਥ ਦੇ ਰਹੀ ਹੈ। ਜਾਖੜ ਨੇ ਪੰਜਾਬ ਸਰਕਾਰ ਉੱਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਹੈ ਕਿ ਅਜਨਾਲਾ ਘਟਨਾ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਉੱਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਸੀ।

ਪੰਜਾਬ ਸਰਕਾਰ ਕਾਰਵਾਈ ਕਰੇ


ਸੁਨੀਲ ਜਾਖੜ ਨੇ ਪੰਜਾਬ ਸਰਕਾਰ ਨੂੰ ਨਸੀਹਤ ਦਿੰਦੇ ਹੋਏ ਕਿਹਾ ਹੈ ਕਿ ਅੰਮ੍ਰਿਤਪਾਲ ਉੱਤੇ ਕਾਰਵਾਈ ਕਰਨ ਦਾ ਮੌਕਾ ਹੈ ਜੇਕਰ ਦੇਰ ਹੋ ਗਈ ਤਾਂ ਪੰਜਾਬ ਦਾ ਮਾਹੌਲ ਹੋਰ ਖਰਾਬ ਹੋ ਸਕਦਾ ਹੈ। ਜਾਖੜ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਕੀ ਕਰ ਰਹੀ ਹੈ।

ਦੇਸ਼ ਵਿਰੋਧੀ ਗਤੀਵਿਧੀਆ ਬਰਦਾਸ਼ਤ ਨਹੀਂ

ਜਾਖੜ ਨੇ ਕਿਹਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਕਾਰਵਾਈ ਨਾ ਕੀਤੀ ਤਾਂ ਫਿਰ ਕੇਂਦਰ ਸਰਕਾਰ ਕਾਰਵਾਈ ਕਰੇਗੀ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਦੇ ਵਿਰੁੱਧ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਸੁਖਪਾਲ ਖਹਿਰਾ ਨੇ ਵਿਧਾਨ ਸਭਾ ਸੈਸ਼ਨ 'ਚ ਬੰਦੀ ਸਿੰਘਾਂ ਦੀ ਰਿਹਾਈ ਦਾ ਚੁੱਕਿਆ ਮੁੱਦਾ

In The Market