ED ਰੇਡ ‘ਤੇ ਭਖੀ ਸਿਆਸਤ, CM ਚੰਨੀ ‘ਤੇ ਵਰ੍ਹੇ ਸੁਖਬੀਰ ਬਾਦਲ

ਅੰਮ੍ਰਿਤਸਰ- ਪੰਜਾਬ ਮੁੱਖ ਮੰਤਰੀ ਦੇ ਰਿਸ਼ਤੇਦਾਰ ਦੇ ਘਰੋਂ ਕਰੋੜਾਂ ਰੁਪਏ ਮਿਲਣ ਦੇ ਮਾਮਲੇ ਵਿਚ ਲਗਾਤਾਰ ਸਿਆਸਤ ਭਖਦੀ ਜਾ ਰਹੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ…

ਅੰਮ੍ਰਿਤਸਰ- ਪੰਜਾਬ ਮੁੱਖ ਮੰਤਰੀ ਦੇ ਰਿਸ਼ਤੇਦਾਰ ਦੇ ਘਰੋਂ ਕਰੋੜਾਂ ਰੁਪਏ ਮਿਲਣ ਦੇ ਮਾਮਲੇ ਵਿਚ ਲਗਾਤਾਰ ਸਿਆਸਤ ਭਖਦੀ ਜਾ ਰਹੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੰਮ ਕੇ ਪੰਜਾਬ ਮੁੱਖ ਮੰਤਰੀ ‘ਤੇ ਨਿਸ਼ਾਨੇ ਸਾਧੇ।

Also Read: ਗੁਰਨਾਮ ਸਿੰਘ ਚੜੂਨੀ ਦਾ ਵੱਡਾ ਐਲਾਨ, ‘ਮੈਂ ਨਹੀਂ ਲੜਾਂਗਾ ਚੋਣ’

ਸੁਖਬੀਰ ਸਿੰਘ ਬਾਦਲ ਨੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ। ਮੈਂ ਪਿਛਲੇ ਲੰਬੇ ਸਮੇਂ ਤੋਂ ਕਹਿੰਦਾ ਆ ਰਿਹਾ ਹਾਂ ਕਿ ਸਭ ਤੋਂ ਵੱਡਾ ਰੇਤ ਮਾਫੀਆ ਮੁੱਖ ਮੰਤਰੀ ਦੀ ਅਗਵਾਈ ਹੇਠ ਚੱਲ ਰਿਹਾ ਹੈ। ਇਸ ਦੌਰਾਨ ਉਨ੍ਹਾਂ ਈਡੀ ਦੀ ਰੇਡ ਬਾਰੇ ਗੱਲ ਕਰਦਿਆਂ ਕਿਹਾ ਕਿ ਅਧਿਕਾਰੀਆਂ ਨੂੰ ਕਰੋੜਾਂ ਰੁਪਏ ਚੰਨੀ ਦੇ ਰਿਸ਼ਤੇਦਾਰ ਦੇ ਘਰੋਂ ਮਿਲੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਉਨ੍ਹਾਂ ਨੂੰ ਪੁਲਿਸ ਕਰਮਚਾਰੀਆਂ ਨੇ ਦੱਸਿਆ ਕਿ ਕਰੋੜਾਂ ਰੁਪਏ ਪੁਲਿਸ ਦੀਆਂ ਗੱਡੀਆਂ ਵਿਚ ਰਾਤੋ ਰਾਤ ਕੱਢੇ ਗਏ ਹਨ।

Also Read: ED ਦੀ ਛਾਪੇਮਾਰੀ ਤੋਂ ਬਾਅਦ ਰਾਘਵ ਚੱਢਾ ਨੇ ਮੁੱਖ ਮੰਤਰੀ ‘ਤੇ ਸਾਧੇ ਨਿਸ਼ਾਨੇ

Leave a Reply

Your email address will not be published. Required fields are marked *