ਸਿਆਸਤ ਦੀ Positive ਤਸਵੀਰ : ਇਕੱਠੇ ਦਿਸੇ ‘ਆਪ’, ਬੀਜੇਪੀ ਸਮੇਤ ਸਾਰੀਆਂ ਪਾਰਟੀਆਂ ਦੇ ਉਮੀਦਵਾਰ, ਚਰਨਜੀਤ ਚੰਨੀ ਨੇ ਸੀਐਮ ਦੀ ਮਾਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ 

ਲੋਕ ਸਭਾ ਚੋਣਾਂ ਨੂੰ ਲੈ ਕੇ ਚੱਲ ਰਹੀ ਸਿਆਸੀ ਖਿੱਚੋਤਾਣ ਦੌਰਾਨ ਪੰਜਾਬ ਦੇ ਜਲੰਧਰ ‘ਚ ਸਿਆਸਤ ਦੀ ਚੰਗੀ ਤਸਵੀਰ ਸਾਹਮਣੇ ਆਈ ਹੈ। ਜਲੰਧਰ ਦੇ ਸ਼੍ਰੀ…

ਲੋਕ ਸਭਾ ਚੋਣਾਂ ਨੂੰ ਲੈ ਕੇ ਚੱਲ ਰਹੀ ਸਿਆਸੀ ਖਿੱਚੋਤਾਣ ਦੌਰਾਨ ਪੰਜਾਬ ਦੇ ਜਲੰਧਰ ‘ਚ ਸਿਆਸਤ ਦੀ ਚੰਗੀ ਤਸਵੀਰ ਸਾਹਮਣੇ ਆਈ ਹੈ। ਜਲੰਧਰ ਦੇ ਸ਼੍ਰੀ ਸਿੱਧ ਸ਼ਕਤੀਪੀਠ ਦੇਵੀ ਤਾਲਾਬ ਮੰਦਰ ਵਿਖੇ ਸ਼੍ਰੀ ਰਾਮ ਨੌਮੀ ਦੇ ਮੌਕੇ ‘ਤੇ ਸਜਾਈ ਗਈ ਸ਼ੋਭਾ ਯਾਤਰਾ ਵਿੱਚ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਸ਼ਮੂਲੀਅਤ ਕੀਤੀ। ਇਕੋ ਮੰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ, ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਟੀਨੂੰ, ਮੰਤਰੀ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ, ਵਿਧਾਇਕ ਸ਼ੀਤਲ ਅੰਗੁਰਾਲ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਮੌਜੂਦ ਸਨ। ਇਸ ਦੌਰਾਨ ਸਾਬਕਾ ਸੀਐਮ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ। ਉਨ੍ਹਾਂ ਮੰਤਰੀ ਬਲਕਾਰ ਸਿੰਘ ਨੂੰ ਜੱਫੀ ਵੀ ਪਾਈ।

Leave a Reply

Your email address will not be published. Required fields are marked *