ਚੰਡੀਗੜ੍ਹ (ਇੰਟ.)- ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ (Punjab Cabinet Minister Sadhu Singh Dharamsot) ਦੀਆਂ ਮੁਸ਼ਕਿਲਾਂ ਘੱਟਣ ਦਾ ਨਾਂ ਨਹੀਂ ਲੈ ਰਹੀਆਂ ਹਨ ਉਨ੍ਹਾਂ ਖਿਲਾਫ ਸਕਾਲਰਸ਼ਿਪ ਮਾਮਲੇ (Scholarship matters) ਵਿਚ ਸੀ.ਬੀ.ਆਈ. (CBI) ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦਲਿਤ ਵਿਦਿਆਰਥੀਆਂ (Dalit students) ਲਈ ਕੇਂਦਰ ਦੀ ਪੋਸਟ ਮੈਟਿਰਕ ਵਜੀਫ਼ਾ ਯੋਜਨਾ (Post Matric Scholarship Scheme) ‘ਚ 63.91 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਹੁਣ ਕੇਂਦਰੀ ਜਾਂਚ ਬਿਊਰੋ (CBI) ਨੇ ਸ਼ੁਰੂ ਕਰ ਦਿੱਤੀ ਹੈ। ਮੁੱਖ ਸਕੱਤਰ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਟੀਮ ਨੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਸੀ, ਜਿਸ ਨੇ ਵਿਰੋਧੀ ਪਾਰਟੀਆਂ ਨੂੰ ਔਖਾ ਕਰ ਦਿੱਤਾ।
read this- ਜੰਮੂ-ਕਸ਼ਮੀਰ ਵਿਚ ਫੱਟਿਆ ਬੱਦਲ, 4 ਲੋਕਾਂ ਦੀ ਮੌਤ ਤੇ 43 ਲੋਕ ਲਾਪਤਾ
ਉਨ੍ਹਾਂ ਧਰਮਸੋਤ ਨੂੰ ਪੰਜਾਬ ਕੈਬਨਿਟ ਵਿਚੋਂ ਤੁਰੰਤ ਬਰਖ਼ਾਸਤ ਕਰਨ ਅਤੇ ਅਪਰਾਧਿਕ ਮਾਮਲਾ ਦਰਜ਼ ਕਰਕੇ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਵਿਰੋਧੀਆਂ ਵੱਲੋਂ ਲਗਾਤਾਰ ਇਸ ਘੋਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ ਤੇ ਲਗਾਤਾਰ ਇਲਜ਼ਾਮ ਲਗਾਏ ਜਾ ਰਹੇ ਸਨ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ‘ਚ 64 ਕਰੋੜ ਰੁਪਏ ਦਾ ਘਪਲਾ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਸੀਬੀਆਈ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਵਿਭਾਗ ਦੀ ਸ਼ਿਕਾਇਤ ‘ਤੇ ਜਾਂਚ ਕਰਨ ਦਾ ਫੈਸਲਾ ਲਿਆ ਹੈ। ਉਥੇ ਹੀ ਸੀਬੀਆਈ ਨੇ ਘੁਟਾਲੇ ਸਬੰਧੀ ਪਹਿਲੇ ਵਧੀਕ ਮੁੱਖ ਸਕੱਤਰ (ਸਮਾਜਿਕ ਨਿਆਂ) ਕਿਰਪਾ ਸ਼ੰਕਰ ਸਿਰੋਜ ਵੱਲੋਂ ਤਿਆਰ ਕੀਤੀ ਜਾਂਚ ਰਿਪੋਰਟ ਵੀ ਤਲਬ ਕਰ ਲਈ ਹੈ, ਜਿਸ ‘ਚ ਇਸ ਘੋਟਾਲੇ ਦਾ ਖੁਲਾਸਾ ਹੋਇਆ ਹੈ।


