ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੁਲਵਾਮਾ ‘ਚ ਹੋਏ ਹਮਲੇ ‘ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਵਿਵਾਦਿਤ ਬਿਆਨ ਤੋਂ ਬਾਅਦ ਉਹ ਲਗਾਤਾਰ ਸਿੱਧੂ ਵਿਰੋਧੀਆਂ ਦੇ ਨਿਸ਼ਾਨੇ ‘ਤੇ ਬਣੇ ਹੋਏ ਹਨ। ਇਸ ਦੇ ਕਾਰਨ ਹੀ ਅੰਮ੍ਰਿਤਸਰ ਦੇ ਵੱਖ-ਵੱਖ ਚੌਕਾਂ ‘ਚ ‘ਦੇਸ਼ ਦਾ ਗੱਦਾਰ ਸਿੱਧੂ ਹੈ’ ਦੇ ਪੋਸਟਰ ਲਗਾਏ ਗਏ ਹਨ।
ਇਹ ਪੋਸਟਰ ਕਿਸ ਵਲੋਂ ਲਗਾਏ ਗਏ ਹਨ ਇਸ ਬਾਰੇ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ। ਫਿਲਹਾਲ ਨਗਰ ਨਿਗਮ ਦੇ ਕਰਮਚਾਰੀਆਂ ਵਲੋਂ ਇਹ ਪੋਸਟਰ ਹਟਾਏ ਜਾ ਰਹੇ ਹਨ। ਇਸ ਸਬੰਧੀ ਜਦੋਂ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਗੱਲਬਾਤ ਕਰ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਨੇ ਇਸ ਸੰਬੰਧੀ ਕੁਝ ਵੀ ਨਹੀਂ ਬੋਲਣ ਤੋਂ ਮਨ੍ਹਾਂ ਕਰ ਦਿੱਤਾ।



