ਅੰਮ੍ਰਿਤਸਰ ‘ਚ ਸਿੱਧੂ ਅਤੇ ਇਮਰਾਨ ਖਾਨ ਦਾ ਪੋਸਟਰ, ਦੱਸਿਆ ਆਈਐਸਆਈ ਏਜੰਟ!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਲਈ ਅੰਮ੍ਰਿਤਸਰ ਸ਼ਹਿਰ ਵਿੱਚ ਥਾਂ-ਥਾਂ ‘ਤੇ ਇਮਰਾਨ ਖ਼ਾਨ ਅਤੇ ਨਵਜੋਤ ਸਿੰਘ ਸਿੱਧੂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਲਈ ਅੰਮ੍ਰਿਤਸਰ ਸ਼ਹਿਰ ਵਿੱਚ ਥਾਂ-ਥਾਂ ‘ਤੇ ਇਮਰਾਨ ਖ਼ਾਨ ਅਤੇ ਨਵਜੋਤ ਸਿੰਘ ਸਿੱਧੂ ਦੇ ਪੋਸਟਰ ਲਗਾਏ ਗਏ ਹਨ। ਪੋਸਟਰ ਵਿੱਚ ਲੀਖਿਆ ਗਿਆ ਹੈ ਕਿ – ‘ਕਰਤਾਰਪੁਰ ਲਾਂਘਾ ਖੋਲ੍ਹਣ ਵਾਲਾ ਅਸਲ ਨਾਇਕ ਨਵਜੋਤ ਸਿੰਘ ਸਿੱਧੂ।ਪੋਸਟਰ ‘ਚ ਲਿਖਿਆ ਹੈ- ਅਸੀਂ ਪੰਜਾਬੀ ਛਾਤੀ ਠੋਕ ਕਹਿੰਦੇ ਹਾਂ, ਕਿ ਕਰਤਾਰਪੁਰ ਲਾਘਾਂ ਖੋਲ੍ਹਣ ਦਾ ਸਾਰਾ ਕ੍ਰੈਡਿਟ ਨਵਜੋਤ ਸਿੰਘ ਸਿੱਧੂ – ਇਮਰਾਨ ਖਾਨ ਨੂੰ ਜਾਂਦਾ ਹੈ, ਕਿਉਂਕਿ ਅਸੀਂ ਇਸ ਪੱਖੋਂ ਅਣਜਾਣ ਨਹੀਂ ਹਾਂ।’

ਇਨ੍ਹਾਂ ਪੋਸਟਰਾਂ ਨੂੰ ਲਾਉਣ ਦੇ ਵਿਰੋਧ ਵਿਚ, ਪ੍ਰਦੇਸ਼ ਭਾਜਪਾ ਦੇ ਬੁਲਾਰੇ ਰਾਜੇਸ਼ ਹਨੀ ਨੇ ਕਿਹਾ,  ਇਹ  ਪੋਸਟਰ ਤੋਂ ਇਹ ਸਾਫ ਝਲਕ ਰਿਹਾ ਹੈ ਕਿ, ਨਵਜੋਤ ਸਿੰਘ ਸਿੱਧੂ ਅਸਲ ਵਿੱਚ ਭਾਰਤ ਵਿੱਚ ਇਕ ਆਈਐਸਆਈ ਏਜੰਟ ਹਨ। ਉਨ੍ਹਾਂ ਕਿਹਾ ਪਾਕਿਸਤਾਨ ਸਰਕਾਰ ਨੇ ਉਸ ਨੂੰ ਪਹਿਲਾ ਸੱਦਾ ਪੱਤਰ ਭਾਰਤ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਰਾਹੀਂ ਭੇਜਿਆ ਹੈ। ਨਾਲ ਹੀ ਰਾਜੇਸ਼ ਹਨੀ ਨੇ ਕਿਹਾ ਕਿ, ਕਰਤਾਰਪੁਰ ਲਾਂਘੇ ਨੂੰ ਖੋਲਣ ਲਈ ਸਿੱਧੂ ਨੂੰ ਜਨਰਲ ਬਾਜਵਾ ਨੂੰ ਜੱਫੀ ਪਾਉਣ ਕਾਰਨ ਸਹਿਮਤੀ ਨਹੀਂ ਦਿੱਤੀ ਗਈ ਹੈ।ਰਾਜੇਸ਼ ਹਨੀ ਨੇ ਕਿਹਾ ਕਿ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਨਾ ਦੇਣ ਦੇ ਉਲਟ ਸਿੱਧੂ ਨੂੰ ਪਹਿਲਾ ਸੱਦਾ ਪੱਤਰ ਭੇਜਣ ਦੀ ਪਾਕਿਸਤਾਨ ਸਰਕਾਰ ਦੀ ਨੀਅਤ ਸਾਬਤ ਕਰਦੀ ਹੈ ਕਿ ਪਾਕਿਸਤਾਨ ਦੀ ਨੀਅਤ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੁਰੱਖਿਆ ਏਜੰਸੀਆਂ ਨੇ ਸਰਕਾਰ ਨੂੰ ਸੁਚੇਤ ਕੀਤਾ ਹੈ ਕਿ ਕਰਤਾਰਪੁਰ ਲਾਂਘੇ ਤੋਂ ਕੁਝ ਕਿਲੋਮੀਟਰ ਦੂਰ ਅੱਤਵਾਦੀਆਂ ਦੇ ਸਿਖਲਾਈ ਕੈਂਪ ਚੱਲ ਰਹੇ ਹਨ।

 

ਦੱਸ ਦਈਏ ਕਿ, ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਸੁਬ੍ਰਹਮਣਯਮ ਜੈਸ਼ੰਕਰ ਨੂੰ ਇਕ ਪੱਤਰ ਭੇਜ ਕੇ ਪਾਕਿਸਤਾਨ ਆਉਂਣ ਦੀ ਆਗਿਆ ਮੰਗੀ ਹੈ। ਸਿੱਧੂ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ, ਪਾਕਿਸਤਾਨ ਸਰਕਾਰ ਨੇ ਉਨ੍ਹਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਸਮਾਰੋਹ ਦੇ ਲਈ 9 ਨਵੰਬਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਆਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਬਹੁਤ ਵੱਡੇ ਸਨਮਾਨ ਦੀ ਗੱਲ ਹੈ।  ਉਨ੍ਹਾਂ ਕਿਹਾ ਇਸ ਉਦਘਾਟਨ ਸਮਾਰੋਹ ਵਿੱਚ ਇੱਕ ਨਿਮਾਣੇ ਸਿੱਖ ਵਾਂਗ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸ਼ਰਧਾਂਜਲੀਆਂ ਭੇਟ ਕਰਕੇ ਅਸੀ ਆਪਣੀਆਂ ਜੜ੍ਹਾਂ ਨਾਲ ਜੁੜਾਂਗੇ। ਤੁਹਾਨੂੰ ਦੱਸ ਦਈਏ ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਇਮਰਾਨ ਖਾਨ ਦੀ ਤਾਜਪੋਸ਼ੀ ਅਤੇ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਮੌਕੇ ਵੀ ਪਾਕਿਸਤਾਨ ਦਾ ਦੌਰਾ ਕੀਤਾ ਸੀ।

 

 

 

 

 

Leave a Reply

Your email address will not be published. Required fields are marked *