ਚੰਡੀਗੜ੍ਹ : ਪੰਜਾਬ ‘ਤੇ ਬਿਜਲੀ ਸੰਕਟ ਮੰਡਰਾ ਰਿਹਾ ਹੈ। ਕੋਲੇ ਦੀ ਘਾਟ ਕਾਰਨ ਸੂਬੇ ਦੇ ਪੰਜ ਯੂਨਿਟ ਬੰਦ ਹੋ ਗਏ ਹਨ। ਸੂਬੇ ‘ਚ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਚੁੱਕੇ ਹਨ। ਵੈਸੇ ਇਹ ਸਮੱਸਿਆ ਦੇਸ਼ ਵਿਆਪੀ ਹੈ। ਦੇਸ਼ ਭਰ ‘ਚ ਬਿਜਲੀ ਦੇ ਵੱਡੇ-ਵੱਡੇ ਕੱਟ ਲੱਗ ਰਹੇ ਹਨ।
Also Read: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦਾ ਮੁੜ ਝਟਕਾ! ਜਾਣੋ ਅੱਜ ਦਾ ਭਾਅ
ਮਿਲੀ ਜਾਣਕਾਰੀ ਮੁਤਾਬਕ ਕੋਲੇ ਦੀ ਘਾਟ ਕਾਰਨ ਪੰਜਾਬ ਵਿਚਾਲੇ ਥਰਮਲਾਂ ਦੇ ਕੁੱਲ ਪੰਜ ਯੂਨਿਟ ਬੰਦ ਹੋ ਚੁੱਕੇ ਹਨ। ਜੇਕਰ ਹਾਲਾਤ ਨਾ ਸੁਧਰੇ ਤਾਂ ਆਉਂਦੇ ਦਿਨਾਂ ‘ਚ ਹੋਰ ਯੂਨਿਟ ਬੰਦ ਹੋ ਜਾਣਗੇ। ਇਸ ਕਰ ਕੇ ਸੂਬੇ ‘ਚ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਚੁੱਕੇ ਹਨ। ਇਸ ਦਾ ਸਿੱਧਾ ਅਸਰ ਉਦਯੋਗਾਂ ਤੇ ਹੋਰ ਕਾਰੋਬਾਰ ‘ਤੇ ਪੈ ਰਿਹਾ ਹੈ। ਸੂਤਰਾਂ ਮੁਤਾਬਕ ਸਭ ਤੋਂ ਵੱਡੇ ਤਾਪ ਘਰ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐਸਪੀਐਲ) ਦੇ ਦੋ ਯੂਨਿਟ ਬੰਦ ਹੋ ਹਨ ਪਰ ਪ੍ਰਬੰਧਕਾਂ ਅਨੁਸਾਰ ਇਕ ਯੂਨਿਟ ਬੰਦ ਹੈ।
Also Read: ਜੋੜਾ ਫਾਟਕ ਰੇਲ ਹਾਦਸੇ ਨਾਲ ਜੁੜੀ ਵੱਡੀ ਖਬਰ, ਸੱਤ ਲੋਕਾਂ ਦੇ ਖਿਲਾਫ ਅਦਾਲਤ ‘ਚ ਚਾਰਜ ਫਰੇਮ
ਇਸ ਨਾਲ ਹੀ ਲਹਿਰਾ ਮੁਹੱਬਤ ਦਾ ਵੀ ਇਕ ਯੂਨਿਟ ਬੰਦ ਹੋ ਗਿਆ ਹੈ। ਸ਼ੁਕਰਵਾਰ ਬਣਾਵਾਲਾਂ ਤਾਪਘਰ ਦੇ ਤਿੰਨੇ ਯੂਨਿਟ ਚੱਲਦੇ ਸਨ ਪਰ ਸ਼ਨੀਵਾਰ ਦੋ ਬੰਦ ਹੋ ਗਏ। ਤਾਪਘਰ ਦੇ ਪ੍ਰਬੰਧਕਾਂ ਅਨੁਸਾਰ ਯੂਨਿਟ ਨੰਬਰ 3 ਬੰਦ ਹੋ ਗਿਆ ਹੈ, ਜਿਸ ਦੀ ਬੰਦ ਹੋਣ ਦੀ ਜਾਂਚ ਚੱਲ ਰਹੀ ਹੈ। ਇਸ ਤਾਪ ਘਰ ਦੇ ਤਿੰਨ ਯੂਨਿਟ ਹਨ ਤੇ ਇਨ੍ਹਾਂ ਦੀ ਕੁੱਲ ਸਮਰੱਥਾ 1980 ਮੈਗਾਵਾਟ ਦੱਸੀ ਗਈ ਹੈ। ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਹੋ ਚੁੱਕੇ ਹਨ।
Also Read: CM ਚੰਨੀ ਦੇ ਮੁੰਡੇ ਦੇ ਵਿਆਹ ਦੀਆਂ ਰੌਣਕਾਂ! ਖੁਸ਼ੀ ‘ਚ CM ਸਾਬ੍ਹ ਨੇ ਚੱਕਿਆ ‘ਸੱਪ’



