ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਵੱਲੋਂ ਬਿਜਲੀ ਦੀ ਚੋਰੀ ਨੂੰ ਲੈਕੇ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ ਉੱਥੇ ਨਾਲ ਹੀ ਉਹਨਾਂ ਨੇ ਕਿਹਾ ਕਿ ਬਿਜਲੀ ਦੀ ਚੋਰੀ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉੱਥੇ ਹੀ ਪਟਿਆਲਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੁਲਿਸ ਵੱਲੋਂ ਬਿਜਲੀ ਦੀ ਚੋਰੀ ਕੀਤੀ ਜਾ ਰਹੀ ਹੈ। ਦਸ ਦਈਏ ਕਿ ਥਾਣੇ ਚ ਸਰੇਆਣ ਕੁੰਡੀ ਲਗਾਈ ਜਾ ਰਹੀ ਹੈ।
ਇਸ ਕੁੰਡੀ ਦੇ ਰਾਹੀ ਥਾਣੇ ਚ ਏਸੀ ਚਲਾਏ ਜਾ ਰਹੇ ਹਨ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਥਾਣੇ ਨੂੰ 8 ਲੱਖ 73 ਹਜਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।
ਉੱਥੇ ਹੀ ਤੁਹਾਨੂੰ ਦਸ ਦਈਏ ਕਿ ਇਸ ਮਾਮਲੇ ਦੇ ਦੋ ਸਾਲ ਪਹਿਲਾਂ ਵੀ ਬਿਜਲੀ ਦੀ ਕੁੰਡੀ ਲਾਉਣ ਦਾ ਮਾਮਲੇ ਫੜਿਆ ਗਿਆ ਸੀ। ਕਾਬਿਲੇਗੌਰ ਹੈ ਜੇਕਰ ਪੰਜਾਬ ਸਰਕਾਰ ਦੇ ਮੁਲਾਜ਼ਮ ਖੁਦ ਹੀ ਇਸ ਤਰ੍ਹਾਂ ਦੀ ਮਾਮਲੇ ਨੂੰ ਅੰਜਾਮ ਦੇਣਗੇ ਤਾਂ ਉਹ ਦੂਜਿਆਂ ਨੂੰ ਕਿਸ ਤਰ੍ਹਾਂ ਹੀ ਰੋਕਣਗੇ।

