ਆਪਣੀ ਵਿਵਾਦਤ ਵੀਡੀਓ ਲਈ ਪ੍ਰੀਤ ਹਰਪਾਲ ਨੇ ਸ੍ਰੀ ਅਕਾਲ ਤਖਤ ਸਾਹਿਬ ਜਾ ਕੇ ਮੰਗੀ ਮੁਆਫੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਬੀਤੇ ਵੀਰਵਾਰ ਨੂੰ ਮਸ਼ਹੂਰ ਪੰਜਾਬੀ ਗਾਇਕ ਪ੍ਰੀਤ ਹਰਪਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਲਈ ਵਰਤੀ ਗਈ ਭੱਦੀ ਸ਼ਬਦਾਵਲੀ ਦੇ ਆਪਣੇ ਇਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਬੀਤੇ ਵੀਰਵਾਰ ਨੂੰ ਮਸ਼ਹੂਰ ਪੰਜਾਬੀ ਗਾਇਕ ਪ੍ਰੀਤ ਹਰਪਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਲਈ ਵਰਤੀ ਗਈ ਭੱਦੀ ਸ਼ਬਦਾਵਲੀ ਦੇ ਆਪਣੇ ਇਕ ਗਾਣੇ ਦੀ ਵੀਡੀਓ ਟਿਕ-ਟੋਕ ਉੱਤੇ ਸ਼ੇਅਰ ਕਰ ਦਿੱਤੀ ਸੀ, ਜਿਸ ਤੋਂ ਬਾਅਦ ਇਸ ਵੀਡੀਓ ਉੱਤੇ ਵਿਵਾਦ ਖੜ੍ਹਾ ਹੋ ਗਿਆ ਸੀ ਅਤੇ ਇਸੇ ਨੂੰ ਲੈ ਕੇ ਅੱਜ ਸ਼ੁੱਕਰਵਾਰ ਨੂੰ ਪ੍ਰੀਤ ਹਰਪਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ ਅਤੇ ਅਕਾਲ ਤਖਤ ਸਾਹਿਬ ਜਾ ਕੇ ਇਸ ਵਿਵਾਦਤ ਵੀਡੀਓ ਲਈ ਮੁਆਫੀ ਮੰਗੀ ਹੈ।

https://www.facebook.com/LivingIndiaNewschannel/videos/306007547245840/?t=1

ਦਰਅਸਲ ਵੀਰਵਾਰ ਨੂੰ ਪ੍ਰੀਤ ਹਰਪਾਲ ਨੇ ਕੋਰੋਨਾ ਵਾਇਰਸ ਸੰਬੰਧੀ ਗੀਤ ਗਾਉਂਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਲਈ ਇਤਰਾਜ਼ਯੋਗ ਸ਼ਬਦ ਵਰਤੇ ਸਨ ਅਤੇ ਇਸ ਦੀ ਇੱਕ ਪੂਰੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਐਪ ਟਿਕ-ਟੋਕ ਉੱਤੇ ਅਪਲੋਡ ਕਰ ਦਿੱਤੀ ਸੀ ਜਿਸ ਤੋਂ ਬਾਅਦ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਗਈ। ਗੁਰੂ ਨਾਨਕ ਦੇਵ ਜੀ ਲਈ ਵਰਤੇ ਗਲਤ ਸ਼ਬਦਾਂ ਕਰਕੇ ਵੀਡੀਓ ਉੱਤੇ ਵਿਵਾਦ ਖੜ੍ਹਾ ਹੋ ਗਿਆ ਅਤੇ ਪ੍ਰੀਤ ਹਰਪਾਲ ਵਿਰੁੱਧ ਕਈ ਸਿੱਖ ਸੰਗਠਨ ਕਾਰਵਾਈ ਦੀ ਮੰਗ ਕਰਨ ਲੱਗੇ ਸਨ। ਮਾਮਲਾ ਵੱਧਦਾ ਵੇਖ ਅੱਜ ਪ੍ਰੀਤ ਹਰਪਾਲ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਫਿਰ ਅਕਾਲ ਤਖਤ ਸਾਹਿਬ ਸਕੱਤਰੇਤ ਪਹੁੰਚੇ ਜਿੱਥੇ ਉਨ੍ਹਾਂ ਨੇ ਆਪਣੀ ਇਸ ਗਲਤੀ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਅਤੇ ਸਿੱਖ ਸੰਗਤ ਦੇ ਨਾਮ ਲਿਖਿਆ ਮਾਫੀਨਾਮਾ ਸੌਪਿਆ। ਇਸ ਮੌਕੇ ਪ੍ਰੀਤ ਹਰਪਾਲ ਨੇ ਕਿਹਾ ਕਿ ਅਣਜਾਣਪੁਣੇ ਵਿਚ ਉਨ੍ਹਾਂ ਕੋਲੋਂ ਇਹ ਭੁੱਲ ਹੋਈ ਹੈ ਜਿਸ ਲਈ ਉਹ ਸਮੂਹ ਸਿੱਖ ਸੰਗਤ ਤੋਂ ਮੁਆਫੀ ਮੰਗਦੇ ਹਨ।

 

Leave a Reply

Your email address will not be published. Required fields are marked *