ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਜਿੱਤ ਤੇ ਵਧਾਈ ਦਿੰਦਿਆਂ ਕਿਹਾ ਕਿ ਅਸੀਂ ‘ਆਪ’ ਪਾਰਟੀ ਨੂੰ ਕੰਮ ਕਰਨ ਦੇ ਮੌਕੇ ਵੀ ਦੇਣਾ ਚਾਹੁੰਦੇ ਹਾਂ। ਇਸ ਦੇ ਨਾਲ ਹੀ ਚੰਦੂਮਾਜਰਾ ਨੇ ਕਿਹਾ ਕਿ ਕੁੱਝ ਗੱਲਾਂ ਜੱਗ ਜ਼ਾਹਿਰ ਹੋ ਜਾਣਗੀਆਂ, ਜਿਨ੍ਹਾਂ ‘ਤੇ ਚੁੱਪ ਰਹਿਣਾ ਮੁਸ਼ਕਿਲ ਹੋ ਜਾਂਦਾ।
Also Read: ਭਗਵੰਤ ਮਾਨ ਭਲਕੇ ਸੰਸਦ ਮੈਂਬਰ ਦੇ ਅਹੁਦੇ ਤੋਂ ਦੇਣਗੇ ਅਸਤੀਫ਼ਾ
ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਦੇ ਹੋਏ ਚੰਦੂਮਾਜਰਾ ਨੇ ਕਿਹਾ ਕਿ ਜਿਸ ਤਰ੍ਹਾਂ ਆਪ ਪਾਰਟੀ ਨੇ ਗੁਰੂ ਦੀ ਨਗਰੀ ਅੰਮ੍ਰਿਤਸਰ ‘ਚ ਰੋਡ ਸ਼ੋਅ ਕੱਢ ਕੇ ਜਾਹੋ-ਜਲਾਲ ਨਾਲ ਲੋ ਲਸ਼ਕਰ ਲੈ ਕੇ ਆਪ ਪਾਰਟੀ ਦੀ ਲੀਡਰਸ਼ਿਪ ਨਤਮਸਤਕ ਹੋਈ ਹੈ, ਇਹ ਸਾਡੀ ਪਰੰਪਰਾ ਨਹੀਂ ਹੈ ਨਾ ਹੀ ਇਹ ਸਾਡੀ ਮਰਯਾਦਾ ਹੈ।ਇਸ ਦੌਰਾਨ ਉਨ੍ਹਾਂ ਇਸ ਰੋਡ ਸ਼ੋਅ ਵਿਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਵੀ ਵਿਰੋਧ ਕੀਤਾ।
Also Read: ਯੂਕਰੇਨ ‘ਚ ਜੰਗ ਵਿਚਾਲੇ ਅਮਰੀਕੀ ਪੱਤਰਕਾਰ ਦੀ ਗੋਲੀ ਮਾਰ ਕੇ ਹੱਤਿਆ
ਦੱਸ ਦਈਏ ਕਿ ਜਿੱਤ ਤੋਂ ਬਾਅਦ ਪੰਜਾਬ ਦੇ ਹੋਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਸੁਪਰੀਮੋ ਪੰਜਾਬ ਵਿਚ ਪਾਰਟੀ ਦੀ ਜਿੱਤ ਤੋਂ ਬਾਅਦ ਅੰਮ੍ਰਿਤਸਰ ਵਿਚ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਅੰਮ੍ਰਿਤਸਰ ਵਿਚ ਇਕ ਵੱਡਾ ਰੋਡ ਸ਼ੋਅ ਵੀ ਕੀਤਾ ਗਿਆ।



