ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਰਾਜਨੀਤੀ ਕਰਦੇ ਹੋਏ ਅਕਸਰ ਨੇਤਾ ਭਾਸ਼ਾ ਦੀ ਮਰਿਆਦਾ ਭੁੱਲ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਸੰਸਦ ਪ੍ਰੇਮ ਸਿੰਘ ਚੰਦੂਮਾਜਰਾ ਦੇ ਭਾਸ਼ਣ ਦੌਰਾਨ ਵੀ ਦੇਖਣ ਨੂੰ ਮਿਲਿਆ।
ਦਸ ਦਈਏ ਕਿ ਜਦੋਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਭਾਸ਼ਣ ਦੌਰਾਨ ਕਾਂਗਰਸੀ ਪਾਰਟੀ ਨੂੰ ਜਾਨਵਰ ਕਹਿਕੇ ਸੰਬੋਧਿਤ ਕੀਤਾ। ਦਰਅਸਲ ਇਕ ਜਨਸਭਾ ਨੂੰ ਸੰਬੋਧਿਤ ਕਰਦੇ ਹੋਏ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਚ ਭਾਜਪਾ ਦੀ ਸਰਕਾਰ ਬਣਾ ਦਿੱਤੀ ਗਈ ਹੈ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਜੇਕਰ ਨਰਿੰਦਰ ਮੋਦੀ ਨੂੰ ਫਿਰ ਤੋਂ ਪ੍ਰਧਾਨ ਬਣਾ ਦਿੱਤਾ ਗਿਆ ਤਾਂ ਹਿੰਦੂਸਥਾਨ ਚ ਕਦੇ ਵੀ ਕਾਂਗਰਸ ਨਾਂ ਦਾ ਜਾਨਵਰ ਦੇਖਣ ਨੂੰ ਨਹੀਂ ਮਿਲੇਗਾ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਹੁਣ ਪ੍ਰਧਾਨਮੰਤਰੀ ਦੇਸ਼ ਨੂੰ ਸੰਭਾਲਣ ਵਿੱਚ ਲੱਗੇ ਹੋਏ ਸੀ ਪਰ ਹੁਣ ਦੇਸ਼ ਸੰਭਲ ਚੁੱਕਿਆ ਹੈ ਜਿਸ ਤੋਂ ਬਾਅਦ ਹੁਣ ਸਿਰਫ ਕਾਂਗਰਸ ਪਾਰਟੀ ਨੂੰ ਰਗੜਣੇ ਦਾ ਸਮਾਂ ਆ ਚੁੱਕਿਆ ਹੈ।


