ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋ ਦਿੱਤੇ ਗਏ ਵਿਵਾਦਿਤ ਬਿਆਨ ਤੋਂ ਬਾਅਦ ਉਹਨਾਂ ਦੀ ਮੁਸ਼ਕਿਲਾਂ ਥੰਮਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹਰ ਇਕ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਆਪਣਾ ਨਿਸ਼ਾਨਾ ਸਾਧ ਰਿਹਾ ਹੈ। ਇਸਦੇ ਚੱਲਦੇ ਹੀ ਮਹਾਰਾਣੀ ਪਰਨੀਤ ਕੌਰ ਨੇ ਵੀ ਸਿੱਧੂ ਤੇ ਆਪਣਾ ਵੱਡਾ ਬਿਆਨ ਦਿੱਤਾ ਹੈ।
ਉਹਨਾਂ ਨੇ ਸਿੱਧੂ ਨੂੰ ਕਿਹਾ ਕਿ ਜੇਕਰ ਉਹਨਾਂ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਨਾਰਾਜਗੀ ਸੀ ਤਾਂ ਉਹਨਾਂ ਨੂੰ ਹਾਈਕਮਾਨ ਦੇ ਨਾਲ ਗੱਲ ਕਰਨੀ ਚਾਹੀਦੀ ਸੀ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਉਹਨਾਂ ਦੇ ਬਿਆਨ ਦਾ ਉਹ ਸਮਾਂ ਨਹੀਂ ਸੀ।
ਦੱਸਣਯੋਗ ਗੱਲ ਹੈ ਕਿ ਇਸ ਤੋਂ ਪਹਿਲਾ ਕਈ ਕਾਂਗਰਸੀ ਨੇਤਾ ਨੇ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਕਿਉਂਕਿ ਉਹਨਾਂ ਦਾ ਕਹਿਣਾ ਸੀ ਕਿ ਨਵਜੋਤ ਸਿੰਘ ਸਿੱਧੂ ਦੇ ਬਿਆਨ ਦੇ ਕਾਰਨ ਪਾਰਟੀ ਨੂੰ ਵੱਡਾ ਨੁਕਸਾਨ ਹੋਇਆ ਹੈ।


