ਮੋਹਾਲੀ ‘ਚ Republic Day ਸਮਾਰੋਹ ਦੀਆਂ ਤਿਆਰੀਆਂ ਮੁਕੰਮਲ: ਫੇਜ਼-6 ਦੇ ਸਰਕਾਰੀ ਕਾਲਜ ਵਿੱਚ ਹੋਈ ਫੁੱਲ ਡਰੈੱਸ ਰਿਹਰਸਲ

ਐੱਸ.ਏ.ਐੱਸ. ਨਗਰ (ਮੋਹਾਲੀ):  ਗਣਤੰਤਰ ਦਿਵਸ (26 ਜਨਵਰੀ) ਦੇ ਸ਼ੁਭ ਅਵਸਰ ‘ਤੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਲੈ ਕੇ ਮੋਹਾਲੀ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ…

ਐੱਸ.ਏ.ਐੱਸ. ਨਗਰ (ਮੋਹਾਲੀ):  ਗਣਤੰਤਰ ਦਿਵਸ (26 ਜਨਵਰੀ) ਦੇ ਸ਼ੁਭ ਅਵਸਰ ‘ਤੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਲੈ ਕੇ ਮੋਹਾਲੀ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਅੱਜ ਫੇਜ਼-6 ਸਥਿਤ ਸਰਕਾਰੀ ਕਾਲਜ ਦੇ ਖੇਡ ਮੈਦਾਨ ਵਿੱਚ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿੱਥੇ ਪਰੇਡ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਦਾ ਨਿਰੀਖਣ ਕੀਤਾ ਗਿਆ।

ਕੈਬਨਿਟ ਮੰਤਰੀ ਮਹਿੰਦਰ ਭਗਤ ਲਹਿਰਾਉਣਗੇ ਤਿਰੰਗਾ

ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 26 ਜਨਵਰੀ ਨੂੰ ਹੋਣ ਵਾਲੇ ਮੁੱਖ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।

ਖ਼ਰਾਬ ਮੌਸਮ ਨਾਲ ਨਜਿੱਠਣ ਲਈ ਪਲਾਨ-ਬੀਤਿਆਰ

ਮੌਸਮ ਵਿੱਚ ਆ ਰਹੀ ਤਬਦੀਲੀ ਅਤੇ ਬਾਰਿਸ਼ ਦੀ ਸੰਭਾਵਨਾ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਸਮਾਗਮ ਦੌਰਾਨ ਬਾਰਿਸ਼ ਹੁੰਦੀ ਹੈ, ਤਾਂ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਾਲਜ ਦੇ ਆਡੀਟੋਰੀਅਮ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ।

ਸੁਰੱਖਿਆ ਦੇ ਸਖ਼ਤ ਪਹਿਰੇ: ਹੋਟਲਾਂ ਅਤੇ ਬਾਜ਼ਾਰਾਂ ਦੀ ਹੋ ਰਹੀ ਚੈਕਿੰਗ

ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਪ੍ਰਿਥਵੀਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਵਿਭਾਗ ਪੂਰੀ ਤਰ੍ਹਾਂ ਅਲਰਟ ਹੈ। ਜ਼ਿਲ੍ਹੇ ਭਰ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਹੋਟਲਾਂ, ਗੈਸਟ ਹਾਊਸਾਂ ਅਤੇ ਭੀੜ ਵਾਲੇ ਬਾਜ਼ਾਰਾਂ ਵਿੱਚ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਬਣੀ ਰਹੇ।

ਜਨਤਾ ਨੂੰ ਅਪੀਲ: ਸ਼ੱਕੀ ਚੀਜ਼ ਦਿਖਣ ਤੇ 112 ਨੰਬਰ ਤੇ ਕਰੋ ਸੰਪਰਕ

ਪੁਲਿਸ ਪ੍ਰਸ਼ਾਸਨ ਨੇ ਆਮ ਜਨਤਾ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਡੀ.ਐੱਸ.ਪੀ. ਨੇ ਕਿਹਾ ਕਿ ਜੇਕਰ ਕਿਸੇ ਵੀ ਨਾਗਰਿਕ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਕੋਈ ਲਾਵਾਰਿਸ ਚੀਜ਼ ਨਜ਼ਰ ਆਉਂਦੀ ਹੈ, ਤਾਂ ਉਹ ਤੁਰੰਤ ਪੁਲਿਸ ਦੇ ਹੈਲਪਲਾਈਨ ਨੰਬਰ 112 ‘ਤੇ ਸੂਚਨਾ ਦੇਣ। ਪੁਲਿਸ ਵੱਲੋਂ ਸ਼ਹਿਰ ਦੇ ਪ੍ਰਵੇਸ਼ ਦੁਆਰਾਂ ‘ਤੇ ਨਾਕੇਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ :
China Dor : ਤਿੰਨ ਲੋਕ ਹੋਏ ਸ਼ਿਕਾਰ, ਗਲਾ ਵੱਢਣ ਕਾਰਨ ਇੱਕ ਦੀ ਹਾਲਤ ਨਾਜ਼ੁਕ, AIIMS ਬਠਿੰਡਾ ਰੈਫਰ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *