ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਤਿਆਰੀ, ਪੰਜਾਬ ਪੁਲਿਸ ਦੀ ਟੀਮ ਪਹੁੰਚੀ ਡਿਬਰੂਗੜ੍ਹ

ਚੰਡੀਗੜ੍ਹ : ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਦੀ ਇੱਕ ਟੀਮ ਅਸਾਮ ਦੇ ਡਿਬਰੂਗੜ੍ਹ ਪਹੁੰਚ ਗਈ ਹੈ। ਡਿਬਰੂਗੜ੍ਹ ‘ਚ…

ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਦੀ ਇੱਕ ਟੀਮ ਅਸਾਮ ਦੇ ਡਿਬਰੂਗੜ੍ਹ ਪਹੁੰਚ ਗਈ ਹੈ।

ਚੰਡੀਗੜ੍ਹ : ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਦੀ ਇੱਕ ਟੀਮ ਅਸਾਮ ਦੇ ਡਿਬਰੂਗੜ੍ਹ ਪਹੁੰਚ ਗਈ ਹੈ। ਡਿਬਰੂਗੜ੍ਹ ‘ਚ ਅੰਮ੍ਰਿਤਪਾਲ ਸਿੰਘ ਫਿਲਹਾਲ ਰਾਸ਼ਟਰੀ ਸੁਰੱਖਿਆ ਐਕਟ (NSA) ਅਧੀਨ ਨਜ਼ਰਬੰਦ ਹੈ। NSA ਅਧੀਨ ਅੰਮ੍ਰਿਤਪਾਲ ਸਿੰਘ ਦੀ ਹਿਰਾਸਤ 22 ਅਪ੍ਰੈਲ ਨੂੰ ਖਤਮ ਹੋਣ ਵਾਲੀ ਹੈ। ਕਿਹਾ ਜਾ ਰਿਹਾ ਹੈ ਕਿ 22 ਅਪ੍ਰੈਲ ਤੋਂ ਬਾਅਦ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਫਰਵਰੀ 2023 ਵਿੱਚ ਪੁਲਿਸ ਸਟੇਸ਼ਨ ਉੱਤੇ ਹੋਏ ਹਮਲੇ ਦੇ ਸਬੰਧ ਮਾਮਲੇ ਵਿੱਚ ਉਸ ਨੂੰ ਗ੍ਰਿਫਤਾਰ ਕਰ ਸਕਦੀ ਹੈ।

ਦੱਸ ਦੇਈਏ ਕਿ ਅੰਮ੍ਰਿਤਪਾਲ ਤੇ ਉਸ ਦੇ ਸਮਰਥਕਾਂ ਨੇ ਕਥਿਤ ਤੌਰ ‘ਤੇ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲਾ ਕੀਤਾ। ਅੰਮ੍ਰਿਤਪਾਲ ਸਿੰਘ ਸਮੇਤ ਕਈ ਵਿਅਕਤੀਆਂ ਵਿਰੁੱਧ ਗੰਭੀਰ ਇਲਜ਼ਾਮ ਲੱਗੇ ਸਨ। ਪੁਲਿਸ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਇਸ ਮਾਮਲੇ ‘ਚ ਮੁੱਖ ਮੁਲਜ਼ਮ ਹੈ ਤੇ ਉਸ ਦੀ ਗ੍ਰਿਫਤਾਰੀ ਤੋਂ ਬਾਅਦ ਮੁਕੱਦਮੇ ਦੀ ਕਾਰਵਾਈ ਹੁਣ ਅੱਗੇ ਵਧਣ ਲਈ ਤਿਆਰ ਹੈ। ਮ੍ਰਿਤਪਾਲ ਸਿੰਘ ਵਿਰੁੱਧ ਵੱਖ-ਵੱਖ ਜ਼ਿਲ੍ਹਿਆਂ ‘ਚ ਕਈ ਹੋਰ ਮਾਮਲੇ ਵੀ ਦਰਜ ਕੀਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਵਿਰਾਟ ਕੋਹਲੀ ਵੱਲੋਂ ਤਸਵੀਰ ਲਾਈਕ ਕਰਨ ‘ਤੇ ਚਰਚਾ ‘ਚ ਆਈ ਜਰਮਨ ਇੰਫਲੂਐਂਸਰ ਲਿਜ਼ਲੇਜ਼, ਕਿਹਾ – “ਵਿਰਾਟ ਲਈ ਲੱਗਾ ਬੁਰਾ”
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *