ਚੰਡੀਗੜ੍ਹ: ਪੰਜਾਬ ਵਿਚ ਹੋਈਆਂ ਬੇਅਦਬੀਆਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿਚ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ SIT ਨੇ ਫਰੀਦਕੋਟ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਡੇਰੀ ਮੁਖੀ ਰਾਮ ਰਹੀਮ ਸਿੰਘ ਦੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ।
Also Read: ਅਗਲੇ ਮਹੀਨੇ ਤੋਂ ਇਨ੍ਹਾਂ ਸਮਾਰਟਫੋਨਾਂ ‘ਚ ਕੰਮ ਨਹੀਂ ਕਰੇਗਾ Whatspp! ਦੇਖੋ ਲਿਸਟ
ਮਿਲੀ ਜਾਣਕਾਰੀ ਮੁਤਾਬਕ ਅਦਾਲਤ ਨੇ 29 ਅਕਤੂਬਰ ਨੂੰ ਪ੍ਰੋਡਕਸ਼ਨ ਵਾਰੰਟ ਦੀ ਮਨਜ਼ੂਰੀ ਦਿੱਤੀ ਹੈ ਤੇ ਹੁਣ ਰਾਮ ਰਹੀਮ ਨੂੰ ਪੰਜਾਬ ਲਿਆਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਹ ਮੰਗ ਇਸ ਲਈ ਕੀਤੀ ਜਾ ਰਹੀ ਹੈ ਤਾਂ ਜੋ ਬੇਅਦਬੀ ਮਾਮਲਿਆਂ ਵਿਚ ਉਸ ਤੋਂ ਪੁੱਛਗਿੱਛ ਕੀਤੀ ਜਾ ਸਕੇ। ਦੱਸ ਦਈਏ ਕਿ ਸਰੂਪ ਚੋਰੀ ਮਾਮਲੇ ਵਿਚ ਐੱਫਆਈਆਰ ਨੰਬਰ 63 ਵਿਚ ਡੇਰਾ ਮੁਖੀ ਰਾਮ ਰਹੀਮ ਨਾਮਜ਼ਦ ਹੈ।
Also Read: ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖਬਰ, SIT ਨੇ ਮੰਗਿਆ ਰਾਮ ਰਹੀਮ ਖਿਲਾਫ ਪ੍ਰੋਡਕਸ਼ਨ ਵਾਰੰਟ
ਇਸ ਤੋਂ ਪਹਿਲਾਂ ਬੀਤੇ ਦਿਨੀਂ ਤਿੰਨ ਡੇਰਾ ਪ੍ਰੇਮੀਆਂ ਖਿਲਾਫ ਲੁਕਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਵਿਚ ਵਾਪਰੇ ਬੇਅਦਬੀ ਦੇ ਮਾਮਲਿਆਂ ਵਿਚ ਇਹ ਡੇਰਾ ਪ੍ਰੇਮੀ ਨਾਮਜ਼ਦ ਸਨ। ਇਸ ਤੋਂ ਇਲਾਵਾ ਬੀਤੇ ਦਿਨੀਂ ਰਾਮ ਰਹੀਮ ਤੇ ਉਸ ਦੇ ਸਾਥੀਆਂ ਨੂੰ ਰਣਜੀਤ ਸਿੰਘ ਕਤਲ ਮਾਮਲੇ ਵਿਚ ਉਮਰਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਦੇ ਨਾਲ ਹੀ ਰਾਮ ਰਹੀਮ ਉੱਤੇ 31 ਲੱਖ ਰੁਪਏ ਤੇ ਉਸ ਦੇ ਬਾਕੀ ਸਾਥੀਆਂ ਉੱਤੇ 50-50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਾਇਆ ਗਿਆ ਹੈ।
Also Read: T20: ਭਾਰਤ ਤੋਂ ਜਿੱਤ ਦਾ ਜਸ਼ਨ ਮਨਾਉਂਦਿਆਂ ਪਾਕਿਸਤਾਨੀਆਂ ਨੇ ਗੁਆਏ ਹੋਸ਼, ਗੋਲੀਬਾਰੀ ‘ਚ 12 ਜ਼ਖਮੀ



