ਇਸ ਦੇਸ਼ ਵਿਚ ਲਾਕਡਾਊਨ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਗੋਲੀ ਮਾਰਨ ਦੇ ਦਿੱਤੇ ਗਏ ਹੁਕਮ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਈ ਮਹਾਮਾਰੀ ਕੋਰੋਨਾ ਵਾਇਰਸ ਦੁਨੀਆ ਭਰ ਲਈ ਇਕ ਮੁਸਿਬਤ ਦਾ ਪਹਾੜ ਬਣ ਚੁੱਕੀ ਹੈ। ਕੋਰੋਨਾ ਵਾਇਰਸ ਦੇ ਲਾਗ ਦੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਤੋਂ ਸ਼ੁਰੂ ਹੋਈ ਮਹਾਮਾਰੀ ਕੋਰੋਨਾ ਵਾਇਰਸ ਦੁਨੀਆ ਭਰ ਲਈ ਇਕ ਮੁਸਿਬਤ ਦਾ ਪਹਾੜ ਬਣ ਚੁੱਕੀ ਹੈ। ਕੋਰੋਨਾ ਵਾਇਰਸ ਦੇ ਲਾਗ ਦੀ ਲੜੀ ਨੂੰ ਤੋੜਨ ਲਈ ਦੁਨੀਆ ਦੇ ਕਈ ਦੇਸ਼ਾਂ ਵਿਚ ਲਾਕਡਾਊਨ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਘਰ ਰਹਿਣ ਦੀ ਹੀ ਅਪੀਲ ਕੀਤੀ ਗਈ ਹੈ। ਇਸੇ ਕੜੀ ਅੰਦਰ ਹੀ ਫਿਲਪੀਨਜ਼ ਵਿਚ ਵੀ ਲਾਕਡਾਊਨ ਐਲਾਨਿਆਂ ਹੋਇਆ ਹੈ ਅਤੇ ਹੁਣ ਉੱਥੋਂ ਦੇ ਰਾਸ਼ਟਰਪਤੀ ਰੋਡਰੀਗੋ ਦੁਤੇਰਤੇ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਦੇਸ਼ ਵਿਚ ਕੋਈ ਲਾਕਡਾਊਨ ਤੋੜ ਕੇ ਘਰੋਂ ਨਿਕਲਦਾ ਹੈ ਤਾਂ ਉਸ ਨੂੰ ਗੋਲੀ ਮਾਰ ਦਿੱਤੀ ਜਾਵੇਗੀ।

Duterte tells Philippines military will kill coronavirus ...

 

ਰਾਸ਼ਟਰਪਤੀ ਰੋਡਰੀਗੋ ਨੇ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਖਤਰੇ ਨੂੰ ਵੇਖਦਿਆਂ ਕੀਤੇ ਗਏ ਲਾਕਡਾਊਨ ਦੀ ਸੱਭ ਨੂੰ ਪਾਲਣਾ ਕਰਨੀ ਹੋਵੇਗੀ। ਮੇਰਾ ਪੁਲਿਸ ਅਤੇ ਫ਼ੌਜ ਨੂੰ ਹੁਕਮ ਹੈ ਕਿ ਜੇਕਰ ਕੋਈ ਇਸ ਗੱਲ ਨੂੰ ਨਹੀਂ ਮੰਨਦਾ ਅਤੇ ਪਰੇਸ਼ਾਨ ਕਰਦਾ ਹੈ ਤਾਂ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਜਾਵੇ। ਦਰਅਸਲ ਫਿਲਪੀਨਜ਼ ਵਿਚ ਕੋਰੋਨਾ ਵਾਇਰਸ ਦੇ 2,311 ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ 96 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਿਸ ਕਰਕੇ ਉੱਥੇ ਪੂਰੇ ਦੇਸ਼ ਵਿਚ ਲਾਕਡਾਊਨ ਕੀਤਾ ਹੋਇਆ ਹੈ ਅਤੇ ਲੋਕਾਂ ਨੂੰ ਘਰ ਵਿਚ ਹੀ ਰਹਿਣ ਦੀ ਅਪੀਲ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਸ ਦੌਰਾਨ ਵੀ ਲੋਕ ਕਈ ਥਾਵਾਂ ਉੱਤੇ ਲਾਕਡਾਊਨ ਦੀ ਉਲੰਘਣਾ ਕਰਦੇ ਹੋਏ ਨਜ਼ਰ ਅਤੇ ਰਾਜਧਾਨੀ ਮਨੀਲਾ ਵਿਚ ਅਜਿਹੇ ਕਈ ਲੋਕਾਂ ਨੂੰ ਗਿਰਫਤਾਰ ਕੀਤਾ ਗਿਆ ਜੋ ਲਾਕਡਾਊਨ ਦਾ ਪਾਲਣ ਨਹੀਂ ਕਰ ਰਹੇ ਸਨ ਜਿਸ ਤੋਂ ਬਾਅਦ ਲੋਕਾਂ ਨੇ ਹੰਗਾਮਾ ਕੀਤਾ। ਲੋਕਾਂ ਨੂੰ ਸਖਤੀ ਨਾਲ ਲਾਕਡਾਊਨ ਦੀ ਪਾਲਣਾ ਕਰਵਾਉਣ ਲਈ ਰਾਸ਼ਟਰਪਤੀ ਰੋਡਰੀਗੋ ਨੇ ਗੋਲੀ ਮਾਰਨ ਦੇ ਹੁਕਮ ਦਿੱਤੇ ਹਨ।

Leave a Reply

Your email address will not be published. Required fields are marked *