ਕੋਰੋਨਾ ਕਾਰਨ ਅਮਰੀਕਾ ਵਿਚ ਹੁਣ ਤੱਕ 1.37 ਲੱਖ ਮੌਤਾਂ, ਟਰੰਪ ਨੇ ਪਹਿਲੀ ਵਾਰ ਮੂੰਹ ‘ਤੇ ਪਹਿਨਿਆ ਮਾਸਕ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਵੈਸੇ ਤਾਂ ਵਿਸ਼ਵ ਭਰ ਦੇ ਦੇਸ਼ਾਂ ਵਿਚ ਆਪਣਾ ਕਹਿਰ ਵਿਖਾ ਰਿਹਾ ਹੈ ਪਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਵੈਸੇ ਤਾਂ ਵਿਸ਼ਵ ਭਰ ਦੇ ਦੇਸ਼ਾਂ ਵਿਚ ਆਪਣਾ ਕਹਿਰ ਵਿਖਾ ਰਿਹਾ ਹੈ ਪਰ ਦੁਨੀਆ ਦਾ ਸੱਭ ਤੋਂ ਸ਼ਕਤੀਸ਼ਾਲੀ ਮੁਲਕ ਸੰਯੁਕਤ ਰਾਜ ਅਮਰੀਕਾ ਇਸ ਨਾਲ ਸੱਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ। ਇੱਥੇ ਹੁਣ ਤੱਕ 33 ਲੱਖ ਤੋਂ ਵੱਧ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 1.37 ਲੱਖ ਜਾਨਾਂ ਜਾ ਚੁੱਕੀਆਂ ਹਨ। ਕੋਰੋਨਾ ਦੇ ਇਸ ਵਿਸ਼ਫੋਟ ਤੋਂ ਬਾਅਦ ਆਖਰਕਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੂੰਹ ‘ਤੇ ਮਾਸਕ ਪਹਿਨ ਹੀ ਲਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਉਹ ਕੋਰੋਨਾ ਦੇ ਖਤਰੇ ਦੇ ਬਾਵਜੂਦ ਵੀ ਮਾਸਕ ਪਹਿਨਣ ਤੋਂ ਇਨਕਾਰ ਕਰਦੇ ਰਹੇ ਹਨ।

ਮੀਡੀਆ ਰਿਪੋਰਟਾਂ ਮੁਤਾਬਕ ਸ਼ਨੀਵਾਰ ਨੂੰ ਟਰੰਪ ਨੇ ਪਹਿਲਾ ਵਾਰ ਮੂੰਹ ਉੱਤੇ ਕਾਲੇ ਰੰਗ ਦਾ ਮਾਸਕ ਪਹਿਨਿਆ। ਉਹ ਜਖਮੀ ਸੈਨਿਕਾਂ ਦਾ ਹਾਲ-ਚਾਲ ਜਾਨਣ ਲਈ ਹਸਪਤਾਲ ਪਹੁੰਚੇ ਸਨ। ਟਰੰਪ ਨੇ ਮਾਸਕ ਪਹਿਨਣ ਨੂੰ ਲੈ ਕੇ ਪੱਤਰਕਾਰਾਂ ਨੂੰ ਕਿਹਾ ਕਿ ”ਜਦੋਂ ਤੁਸੀ ਹਸਪਤਾਲ ਵਿਚ ਹੁੰਦੇ ਹੋ ਖਾਸਕਰ ਉਦੋਂ, ਜਦੋਂ ਤੁਸੀ ਅਜਿਹੇ ਲੋਕਾਂ ਨਾਲ ਗੱਲ ਕਰ ਰਹੇ ਹੋ ਜੋ ਆਪ੍ਰੇਸ਼ਨ ਟੇਬਲ ਤੋਂ ਆਏ ਹਨ ਤਾਂ ਮਾਸਕ ਪਹਿਨਣਾ ਚੰਗਾ ਹੈ। ਮੈ ਕਦੇਂ ਮਾਸਕ ਦਾ ਵਿਰੋਧ ਨਹੀਂ ਕੀਤਾ ਹੈ ਪਰ ਮੇਰਾ ਮੰਨਣਾ ਹੈ ਕਿ ਸਹੀ ਸਮੇਂ ਅਤੇ ਸਥਾਨ ਉੱਤੇ ਇਸ ਦੀ ਵਰਤੋ ਕਰਨੀ ਚਾਹੀਦੀ ਹੈ”। ਦੱਸ ਦਈਏ ਕਿ ਇਸ ਤੋਂ ਪਹਿਲਾਂ ਟਰੰਪ ਪ੍ਰੈਸ ਕਾਨਫਰੰਸ, ਜਨਤਕ ਦੌਰਿਆਂ, ਰੈਲੀਆਂ ਅਤੇ ਜਨਸੰਭਾਵਾਂ ਵਿਚ ਕਦੇਂ ਵੀ ਮਾਸਕ ਪਹਿਣੇ ਹੋਏ ਨਜ਼ਰ ਨਹੀਂ ਆਏ ਹਨ,ਜਿਸ ਲਈ ਟਰੰਪ ਦੇ ਵਿਰੋਧੀਆਂ ਨੇ ਵੀ ਉਨ੍ਹਾਂ ਦੀ ਕਾਫੀ ਆਲੋਚਨਾ ਕੀਤੀ ਹੈ। ਰਿਪੋਰਟਾਂ ਦੀ ਮੰਨੀਏ ਤਾਂ ਕਈਂ ਮਾਹਰਾਂ ਨੇ ਰਾਸ਼ਟਰਪਤੀ ਨੂੰ ਸਲਾਹ ਦਿੱਤੀ ਕਿ ਉਨ੍ਹਾਂ ਦੇ ਮਾਸਕ ਪਹਿਨਣ ਨਾਲ ਉਨ੍ਹਾਂ ਦੇ ਸਮਰਥਕਾਂ ਨੂੰ ਵੀ ਅਜਿਹਾ ਕਰਨ ਲਈ ਉਤਸ਼ਾਹ ਮਿਲੇਗਾ ਜਿਸ ਤੋਂ ਬਾਅਦ ਟਰੰਪ ਨੇ ਮਾਸਕ ਪਹਿਨਿਆ ਹੈ।

ਜ਼ਿਕਰਯੋਗ ਹੈ ਕਿ ਅਮਰੀਕਾ ਵਿਚ ਹੁਣ ਤੱਕ 3,355,646 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ਵਿਚੋਂ 137,403 ਜਾਨਾਂ ਜਾ ਚੁੱਕੀਆਂ ਹਨ। ਉੱਥੇ ਹੀ ਹੁਣ ਤੱਕ 1,490,446 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਵੀ ਹੋ ਚੁੱਕੇ ਹਨ

Leave a Reply

Your email address will not be published. Required fields are marked *