Prime Minister Modi arrives in Punjab: ਆਦਮਪੁਰ ਹਵਾਈ ਅੱਡੇ ‘ਤੇ ਹੋਇਆ ਨਿੱਘਾ ਸਵਾਗਤ; ਡੇਰਾ ਬੱਲਾਂ ਵਿਖੇ ਛਕਣਗੇ ਲੰਗਰ

ਆਦਮਪੁਰ :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਐਤਵਾਰ ਨੂੰ ਪੰਜਾਬ ਦੇ ਦੌਰੇ ‘ਤੇ ਆਦਮਪੁਰ ਹਵਾਈ ਅੱਡੇ ‘ਤੇ ਉਤਰੇ। ਰਾਜ ਵਿੱਚ ਪਹੁੰਚਣ ਤੋਂ ਤੁਰੰਤ ਬਾਅਦ, ਪ੍ਰਧਾਨ…

ਆਦਮਪੁਰ :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਐਤਵਾਰ ਨੂੰ ਪੰਜਾਬ ਦੇ ਦੌਰੇ ‘ਤੇ ਆਦਮਪੁਰ ਹਵਾਈ ਅੱਡੇ ‘ਤੇ ਉਤਰੇ। ਰਾਜ ਵਿੱਚ ਪਹੁੰਚਣ ਤੋਂ ਤੁਰੰਤ ਬਾਅਦ, ਪ੍ਰਧਾਨ ਮੰਤਰੀ ਇੱਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਨ ਲਈ ਤਿਆਰ ਹਨ, ਜਿੱਥੇ ਉਹ ਸੂਬੇ ਲਈ ਕਈ ਅਹਿਮ ਐਲਾਨ ਕਰ ਸਕਦੇ ਹਨ।

ਰਾਜਸੀ ਤੇ ਪ੍ਰਸ਼ਾਸਨਿਕ ਸ਼ਖ਼ਸੀਅਤਾਂ ਵੱਲੋਂ ਸਵਾਗਤ

ਆਦਮਪੁਰ ਹਵਾਈ ਅੱਡੇ ‘ਤੇ ਉਤਰਨ ਸਮੇਂ ਪ੍ਰਧਾਨ ਮੰਤਰੀ ਦਾ ਸਵਾਗਤ ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਮੋਹਿੰਦਰ ਭਗਤ ਨੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੀ ਮੌਜੂਦ ਸਨ। ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਨੂੰ ਗਾਰਡ ਆਫ਼ ਆਨਰ ਦੇ ਕੇ ਸਤਿਕਾਰ ਦਿੱਤਾ ਗਿਆ।

ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ ਪੀ.ਐਮ.

ਆਪਣੇ ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਵਿਸ਼ੇਸ਼ ਤੌਰ ‘ਤੇ ਜਲੰਧਰ ਸਥਿਤ ਡੇਰਾ ਸੱਚਖੰਡ ਬੱਲਾਂ ਵਿਖੇ ਜਾਣਗੇ। ਉੱਥੇ ਉਹ ਮੱਥਾ ਟੇਕਣਗੇ ਅਤੇ ਸੰਗਤ ਦੇ ਨਾਲ ਬੈਠ ਕੇ ਲੰਗਰ ਛਕਣਗੇ। ਇਸ ਤੋਂ ਇਲਾਵਾ ਉਹ ਡੇਰੇ ਦੇ ਪ੍ਰਬੰਧਕਾਂ ਅਤੇ ਆਮ ਲੋਕਾਂ ਨਾਲ ਵੀ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਦੇ ਇਸ ਕਦਮ ਨੂੰ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜਨ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।

Leave a Reply

Your email address will not be published. Required fields are marked *