ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਲੱਦਾਖ ਵਿਚ ਭਾਰਤ ਅਤੇ ਚੀਨੀ ਸੈਨਿਕਾਂ ਦਰਮਿਆਨ ਹੋਈ ਹਿੰਸਕ ਝੜਪ ਦੀ ਘਟਨਾ ਤੋਂ ਬਾਅਦ ਮੋਦੀ ਸਰਕਾਰ ਹੁਣ ਐਕਸ਼ਨ ਦੇ ਮੂਡ ਵਿਚ ਨਜ਼ਰ ਆ ਰਹੀ ਹੈ। ਇਕ ਪਾਸੇ ਜਿੱਥੇ ਰੱਖਿਆ ਮੰਤਰੀ ਰਾਜਨਾਥ ਸਿੰਘ ਲਗਾਤਾਰ ਮੀਟਿੰਗਾਂ ‘ਤੇ ਮੀਟਿੰਗਾਂ ਕਰ ਰਹੇ ਹਨ, ਉੱਥੇ ਹੀ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਚੀਨ ਵਿਵਾਦ ਨੂੰ ਲੈ ਕੇ 19 ਜੂਨ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ ਜਿਸ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਮੁੱਖੀਆਂ ਨੂੰ ਬੁਲਾਇਆ ਗਿਆ ਹੈ।
In order to discuss the situation in the India-China border areas, Prime Minister @narendramodi has called for an all-party meeting at 5 PM on 19th June. Presidents of various political parties would take part in this virtual meeting.
— PMO India (@PMOIndia) June 17, 2020
ਬੈਠਕ ਦੀ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ ਦੁਆਰਾ ਟਵੀਟ ਕਰਕੇ ਦਿੱਤੀ ਗਈ ਹੈ। ਟਵੀਟ ਵਿਚ ਕਿਹਾ ਗਿਆ ਹੈ ਕਿ ”ਭਾਰਤ ਚੀਨ ਸਰਹੱਦ ਖੇਤਰਾਂ ਵਿਚ ਸਥਿਤੀ ਉੱਤੇ ਚਰਚਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਜੂਨ ਨੂੰ ਸ਼ਾਮ 5 ਵਜੇ ਸਰਬਪਾਰਟੀ ਮੀਟਿੰਗ ਸੱਦੀ ਹੈ। ਵੱਖ-ਵੱਖ ਰਾਜਨੀਤਿਕ ਦਲਾਂ ਦੇ ਮੁੱਖੀ ਇਸ ਵਰਚੂਐਲ ਬੈਠਕ ਵਿਚ ਹਿੱਸਾ ਲੈਣਗੇ”।
Why is the PM silent?
Why is he hiding?Enough is enough. We need to know what has happened.
How dare China kill our soldiers?
How dare they take our land?— Rahul Gandhi (@RahulGandhi) June 17, 2020
ਦੱਸ ਦਈਏ ਕਿ ਹਿੰਸਕ ਝੜਪ ਦੌਰਾਨ ਭਾਰਤ ਦੇ 20 ਜਵਾਨਾਂ ਦੀ ਸ਼ਹਾਦਤ ਤੋਂ ਬਾਅਦ ਦੇਸ਼ ਭਰ ਵਿਚ ਚੀਨ ਦੇ ਵਿਰੁੱਧ ਗੁੱਸੇ ਦਾ ਉਬਾਲ ਹੈ। ਉੱਥੇ ਹੀ ਇਸ ਮੁੱਦੇ ਨੂੰ ਲੈ ਕੇ ਹੁਣ ਵਿਰੋਧੀ ਧੀਰਾਂ ਨੇ ਮੋਦੀ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ”ਪ੍ਰਧਾਨ ਮੰਤਰੀ ਜੀ ਚੁੱਪ ਕਿਉਂ ਹਨ? ਤੁਸੀ ਕਿੱਥੇ ਛਿਪੇ ਹੋਏ ਹਨ?ਬੱਸ ਬਹੁਤ ਹੋ ਗਿਆ ਸਾਨੂੰ ਇਹ ਜਾਣਨਾ ਹੈ ਕਿ ਕੀ ਹੋਇਆ ਹੈ। ਚੀਨ ਨੇ ਸਾਡੇ ਸੈਨਿਕਾਂ ਨੂੰ ਮਾਰਨ ਦੀ ਹਿੰਮਤ ਕਿਵੇਂ ਕੀਤੀ? ਚੀਨ ਦੀ ਹਿੰਮਤ ਕਿਵੇਂ ਹੋਈ ਸਾਡੀ ਜ਼ਮੀਨ ਹੜਪਨ ਦੀ?”
