ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ‘ਚ ਚੂਕ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅੱਜ ਮੁੜ ਹੋਵੇਗੀ ਸੁਣਵਾਈ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗੀ। ਪਿਛਲੀ ਸੁਣਵਾਈ ਦੌਰਾਨ ਸਿਖਰਲੀ ਅਦਾਲਤ ਨੇ…

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗੀ। ਪਿਛਲੀ ਸੁਣਵਾਈ ਦੌਰਾਨ ਸਿਖਰਲੀ ਅਦਾਲਤ ਨੇ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਨਾਲ ਸਬੰਧਤ ਸਾਰੇ ਦਸਤਾਵੇਜ਼ ਸੁਰੱਖਿਅਤ ਰੱਖਣ ਅਤੇ ਕੇਂਦਰ ਤੇ ਸੂਬਾ ਸਰਕਾਰ ਦੀ ਜਾਂਚ ਰੋਕਣ ਦਾ ਹੁਕਮ ਦਿੱਤਾ ਸੀ। ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ। 

Also Read: ਦੇਸ਼ ‘ਚ ਕਦੋਂ ਆਵੇਗਾ ਕੋਰੋਨਾ ਵਾਇਰਸ ਦਾ ਪੀਕ? ਕੀ ਵਿਗੜਨਗੇ ਹਾਲਾਤ?

ਦੱਸ ਦੇਈਏ ਕਿ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨੇ ਪੰਜਾਬ ਦੇ ਫਿਰੋਜ਼ਪੁਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਾ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਹੁਸੈਨੀਵਾਲਾ ਸਥਿਤ ਰਾਸ਼ਟਰੀ ਸਮਾਰਕ ‘ਤੇ ਵੀ ਜਾਣਾ ਸੀ, ਪਰ ਰਸਤੇ ‘ਚ ਕਿਸਾਨਾਂ ਦੇ ਧਰਨੇ ਕਾਰਨ ਉਨ੍ਹਾਂ ਨੂੰ ਵਾਪਸ ਪਰਤਣਾ ਪਿਆ। ਇਸ ਦੌਰਾਨ ਉਨ੍ਹਾਂ ਦਾ ਕਾਫਲਾ 20 ਮਿੰਟ ਤੱਕ ਫਸਿਆ ਰਿਹਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਚੰਡੀਗੜ੍ਹ ਦੇ ਡੀਜੀ ਅਤੇ ਐਨਆਈਏ ਦੇ ਇੱਕ ਅਧਿਕਾਰੀ ਨੂੰ ਨੋਡਲ ਅਫ਼ਸਰ ਬਣਾਇਆ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਪੀਐੱਮ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਹਾਂ। ਰਾਜਾਂ ਅਤੇ ਕੇਂਦਰ ਨੂੰ ਆਪਣੀ ਕਮੇਟੀ ਨੂੰ ਵਿਚਾਰਨਾ ਚਾਹੀਦਾ ਹੈ। 

Also Read: ਸਾਹਿਬਜ਼ਾਦਿਆਂ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਦੇ ਐਲਾਨ ‘ਤੇ ਜਥੇਦਾਰ ਅਕਾਲ ਤਖਤ ਨੇ ਦਿੱਤੀ ਇਹ ਸਲਾਹ

ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਨੂੰ ਰਿਕਾਰਡ ਸੁਰੱਖਿਅਤ ਕਰਨ ਦੇ ਹੁਕਮ ਦਿੱਤੇ ਗਏ ਹਨ। ਪੀਐਮ ਮੋਦੀ ਦੇ ਰੂਟ ਦੀ ਸਾਰੀ ਜਾਣਕਾਰੀ ਸੁਰੱਖਿਅਤ ਰੱਖਣ ਲਈ ਕਿਹਾ ਗਿਆ ਹੈ। ਅਦਾਲਤ ਨੇ ਪੰਜਾਬ ਸਰਕਾਰ, ਪੰਜਾਬ ਪੁਲਿਸ, ਐਸਪੀਜੀ ਅਤੇ ਹੋਰ ਏਜੰਸੀਆਂ ਨੂੰ ਰਜਿਸਟਰਾਰ ਜਨਰਲ ਨੂੰ ਲੋੜੀਂਦੀ ਜਾਣਕਾਰੀ ਦੇਣ ਲਈ ਵੀ ਕਿਹਾ ਹੈ। ਇਸ ਤੋਂ ਇਲਾਵਾ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੂੰ ਵੀ ਸਹਿਯੋਗ ਕਰਨ ਲਈ ਕਿਹਾ ਗਿਆ ਹੈ।

Also Read: ‘ਵੈਕਸੀਨੇਸ਼ਨ ਸਰਟੀਫਿਕੇਟ ‘ਤੇ ਹੁਣ ਨਹੀਂ ਲੱਗੇਗੀ PM ਮੋਦੀ ਦੀ ਫੋਟੋ’

Leave a Reply

Your email address will not be published. Required fields are marked *