ਦਿਲਜੀਤ ਦੋਸਾਂਝ ਦੇ ਸ਼ੋਅ ‘ਚ ਪੁੱਜੇ ਪ੍ਰਧਾਨ ਮੰਤਰੀ ਟਰੂਡੋ, ਪਾਇਆ ਭੰਗੜਾ, ਬੋਲੇ-ਕੈਨੇਡਾ ‘ਚ ਪੰਜਾਬ ਦਾ ਇਕ ਮੁੰਡਾ ਇਤਿਹਾਸ ਰਚ ਰਿਹੈ

Canada News : ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਦੀ ਇਸ ਵੇਲੇ ਫੁੱਲ ਚੜਾਈ ਹੈ। ਫਿਲਮ ਇੰਡਸਟਰੀ ਵਿਚ ਤੂਤੀ ਬੋਲ ਰਹੀ ਹੈ। ਇਕ ਤੋਂ ਬਾਅਦ…

Canada News : ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਦੀ ਇਸ ਵੇਲੇ ਫੁੱਲ ਚੜਾਈ ਹੈ। ਫਿਲਮ ਇੰਡਸਟਰੀ ਵਿਚ ਤੂਤੀ ਬੋਲ ਰਹੀ ਹੈ। ਇਕ ਤੋਂ ਬਾਅਦ ਇਕ ਫਿਲਮ ਹਿੱਟ ਹੋ ਰਹੀ ਹੈ। ਗੀਤਾਂ ਵਿਚ ਧਮਾਲ ਪਾਈ ਪਈ ਹੈ। ਆਪਣੇ ਗੀਤਾਂ ਨਾਲ ਸਭ ਨੂੰ ਦੀਵਾਨਾ ਬਣਾ ਰਹੇ ਹਨ। ਸ਼ੋਅ ਹਾਊਸ ਫੁੱਲ ਜਾ ਰਹੇ ਹਨ। ਦਿਲਜੀਤ ਦੇ ਭਾਰਤ ‘ਚ ਹੀ ਨਹੀਂ ਸਗੋਂ ਵਿਦੇਸ਼ਾਂ ‘ਚ ਵੀ ਪ੍ਰਸ਼ੰਸਕ ਹਨ।
ਦਿਲਜੀਤ ਦੋਸਾਂਝ ਅੱਜ-ਕੱਲ੍ਹ ਇੱਕ ਸੰਗੀਤ ਸਮਾਰੋਹ ਲਈ ਟੋਰਾਂਟੋ, ਕੈਨੇਡਾ ਗਏ ਹੋਏ ਹਨ। ਰੋਜਰਸ ਸੈਂਟਰ ‘ਚ ਪਰਫਾਰਮ ਕਰ ਰਹੇ ਦਿਲਜੀਤ ਨੂੰ ਮਿਲਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖੁਦ ਪਹੁੰਚੇ। ਦਰਅਸਲ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੇ ਕੰਸਰਟ ਲਈ ਅਚਾਨਕ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗਾਇਕ ਨੂੰ ਹੱਥ ਜੋੜ ਸਤਿ ਸ੍ਰੀ ਅਕਾਲ ਬੁਲਾਈ ਤੇ ਘੁੱਟ ਕੇ ਜੱਫੀ ਪਾਈ।
ਪ੍ਰਧਾਨ ਮੰਤਰੀ ਟਰੂਡੋ ਅਤੇ ਦਿਲਜੀਤ ਦੋਸਾਂਝ ਦੋਵਾਂ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ। ਤਸਵੀਰਾਂ ਸਾਂਝੀਆਂ ਕਰਦੇ ਹੋਏ ਟਰੂਡੋ ਨੇ ਲਿਖਿਆ, “ਦਿਲਜੀਤ ਦੋਸਾਂਝ ਨੂੰ ਉਨ੍ਹਾਂ ਦੇ ਸ਼ੋਅ ਤੋਂ ਪਹਿਲਾਂ ਸ਼ੁਭਕਾਮਨਾਵਾਂ ਦੇਣ ਲਈ ਰੋਜਰਸ ਸੈਂਟਰ ਗਿਆ। ਕੈਨੇਡਾ ਇੱਕ ਮਹਾਨ ਦੇਸ਼ ਹੈ, ਜਿੱਥੇ ਪੰਜਾਬ ਦਾ ਇੱਕ ਮੁੰਡਾ ਇਤਿਹਾਸ ਰਚ ਰਿਹਾ ਹੈ।’

 
 
 
 
 
View this post on Instagram
 
 
 
 
 
 
 
 
 
 
 

A post shared by DILJIT DOSANJH (@diljitdosanjh)

Leave a Reply

Your email address will not be published. Required fields are marked *