ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਦੀ ਕੋਰਟ ਕੰਪਲੈਕਸ ‘ਚ ਮਾਹੋਲ ਉਸ ਸਮੇਂ ਤਣਾਅ ਪੂਰਨ ਬਣ ਗਏ ਜਦੋਂ ਨਸ਼ੇ ਦੇ ਮਾਮਲੇ ‘ਚ ਨਾਮਜ਼ਦ ਪੇਸ਼ੀ ਭੁਗਤਣ ਆਏ ਮੁਲਜ਼ਮ ਨੇ ਕੋਰਟ ਕੰਪਲੈਕਸ ਦੀ ਤੀਜੀ ਮੰਜਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਨੌਜਵਾਨ ਨੇ ਖੁਦਕੁਸ਼ੀ ਨਹੀਂ ਕੀਤੀ ਸਗੋਂ ਪੁਲਿਸ ਮੁਲਾਜ਼ਮਾਂ ਨੇ ਜਾਣ ਬੁੱਝ ਕੇ ਉਸ ਨੂੰ ਤੀਜੀ ਮੰਜਲ ਤੋਂ ਧੱਕਾ ਦੇ ਕੇ ਥੱਲੇ ਸੁੱਟਿਆ ਹੈ।
ਨਾਲ ਹੀ ਉਨ੍ਹਾਂ ਨੇ ਵੀ ਕਿਹਾ ਕਿ ਕੋਰਟ ਕੰਪਲੈਕਸ ਤੋਂ ਥੱਲੇ ਡਿੱਗਣ ਤੋਂ ਬਾਅਦ ਮ੍ਰਿਤਕ ਨੌਜਵਾਨ ਅੱਧੇ ਘੰਟੇ ਤੱਕ ਐਂਬੂਲੈਂਸ ਨਾ ਆਉਣ ਕਾਰ ਤੜਪਦਾ ਰਿਹਾ। ਪਰ ਕਿਸੇ ਨੇ ਵੀ ਉਸਦੀ ਮਦਦ ਨਹੀਂ ਕੀਤੀ।
ਦੂਜੇ ਪਾਸੇ ਪੁਲਿਸ ਨੇ ਸਾਰੇ ਇਲਜ਼ਾਮਾਂ ਨੂੰ ਨਕਾਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਤੋਂ ਮਗਰੋਂ ਹੀ ਕੁਝ ਕਿਹਾ ਜਾ ਸਕੇਗਾ। ਕਾਬਿਲੇਗੌਰ ਹੈ ਕਿ ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਖਾਕੀ ਇਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ ਚ ਆ ਗਈ ਹੈ। ਫਿਲਹਾਲ ਹੁਣ ਦੇਖਣਾ ਇਹ ਹੋਵੇਗਾ ਕਿ ਪੰਜਾਬ ਪੁਲਿਸ ਇਸ ਮਾਮਲੇ ਤੇ ਕਿੰਨੀ ਜਲਦੀ ਸੱਚਾਈ ਨੂੰ ਲੋਕਾਂ ਦੇ ਸਾਹਮਣੇ ਲੈਕੇ ਆਉਂਦੀ ਹੈ।


