ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਦੀ ਜੇਲ੍ਹ ਇਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ ’ਚ ਆ ਖੜੀ ਹੋ ਗਈ ਹੈ। ਦਸ ਦਈਏ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ’ਚ ਬੰਦ ਹਵਾਲਾਤੀ ਆਪਸ ’ਚ ਭਿੜ ਗਏ। ਮਿਲੀ ਜਾਣਕਾਰੀ ਦੇ ਅਨੁਸਾਰ ਹਵਾਲਾਤੀਆਂ ਦੀ ਆਪਸ ਦੀ ਲੜਾਈ ਦੌਰਾਨ ਕਈ ਹਵਾਲਾਤੀ ਜਖਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਸ ਮਾਮਲੇ ਚ 12 ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਲੜਾਈ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਨਹੀਂ ਚਲ ਸਕੀਆਂ ਹਨ। ਕਾਬਿਲੇਗੌਰ ਹੈ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਜੇਲ੍ਹਾਂ ਚ ਕੈਦੀਆਂ ਦੀ ਆਪਸ ਚ ਤਕਰਾਰ ਹੋਈ ਹੈ ਤੇ ਗੋਲੀਆਂ ਵੀ ਚੱਲੀਆਂ ਹਨ।

