ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾ ਕਾਂਗਰਸ ਨੇ ਵੱਡਾ ਦਾਅ ਖੇਡਿਆ ਹੈ। ਦੱਸ ਦਈਏ ਕਿ ਕਾਂਗਰਸ ਪਾਰਟੀ ਨੇ ਪ੍ਰਿਅੰਕਾ ਗਾਂਧੀ ਨੂੰ ਪਹਿਲੀ ਵਾਰ ਇਕ ਵੱਡੀ ਜਿੰਮੇਵਾਰੀ ਦਿੱਤੀ ਹੈ।
ਕਾਂਗਰਸ ਪਾਰਟੀ ਨੇ ਪ੍ਰਿਅੰਕਾ ਗਾਂਧੀ ਨੂੰ ਜਿੰਮੇਵਾਰੀ ਸੌਂਪਦੇ ਹੋਏ ਉਤਰ-ਪ੍ਰਦੇਸ਼ ਦਾ ਇੰਚਾਰਜ ਬਣਾਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਫਰਵਰੀ ਮਹਿਨੇ ਦੇ ਪਹਿਲੇ ਹਫਤੇ ਵਿੱਚ ਆਪਣਾ ਅਹੁਦਾ ਸੰਭਾਲ ਸਕਦੇ ਹਨ। ਇਸ ਤੋਂ ਇਲਾਵਾ ਦੱਸਿਆ ਇਹ ਵੀ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਪੱਛਮੀ ਹਿੱਸੇ ਦਾ ਜਨਰਲ ਸਕੱਤਰ ਜੋਤੀਰਾਦਿਤਿਆ ਨੂੰ ਬਣਾਇਆ ਹੈ ਤੇ ਕੇ.ਸੀ ਵੇਣੂਗੋਪਾਲ ਨੂੰ ਕਾਂਗਰਸ ਦਾ ਜਨਰਲ ਸੱਕਤਰ ਨਿਯੁਕਤ ਕੀਤਾ ਹੈ।


