ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਲੋਗੋ ਜਾਰੀ, ਆਰਥਿਕ ਅਤੇ ਸਮੁੱਚੇ ਵਿਕਾਸ ਲਈ ਸੁਧਾਰਾਂ ‘ਤੇ ਕੀਤਾ ਜਾਵੇਗਾ ਧਿਆਨ ਕੇਂਦਰਤ

ਚੰਡੀਗੜ੍ਹ, 12 ਫਰਵਰੀ 2026: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਤੋਂ ਮਹਿਜ਼ 28 ਦਿਨ ਪਹਿਲਾਂ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਚੰਡੀਗੜ੍ਹ ਵਿਖੇ ਹੋਈ ਇੱਕ…

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਲੋਗੋ ਜਾਰੀ, ਆਰਥਿਕ ਅਤੇ ਸਮੁੱਚੇ ਵਿਕਾਸ ਲਈ ਸੁਧਾਰਾਂ 'ਤੇ ਕੀਤਾ ਜਾਵੇਗਾ ਧਿਆਨ ਕੇਂਦਰਤ

ਚੰਡੀਗੜ੍ਹ, 12 ਫਰਵਰੀ 2026:

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਤੋਂ ਮਹਿਜ਼ 28 ਦਿਨ ਪਹਿਲਾਂ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਚੰਡੀਗੜ੍ਹ ਵਿਖੇ ਹੋਈ ਇੱਕ ਉੱਚ-ਪੱਧਰੀ ਮੀਟਿੰਗ ਵਿੱਚ ਸੰਮੇਲਨ ਦਾ ਅਧਿਕਾਰਤ ਲੋਗੋ ਜਾਰੀ ਕੀਤਾ ਗਿਆ ਹੈ। ਮੀਟਿੰਗ ਵਿੱਚ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਸੰਜੀਵ ਅਰੋੜਾ, ਪੰਜਾਬ ਦੇ ਮੁੱਖ ਮੁੱਖ ਸਕੱਤਰ, ਸੀਨੀਅਰ ਸਰਕਾਰੀ ਅਧਿਕਾਰੀ ਅਤੇ ਇਨਵੈਸਟ ਪੰਜਾਬ ਦੇ ਨੁਮਾਇੰਦੇ ਸ਼ਾਮਲ ਸਨ। ਸੰਮੇਲਨ ਦੀਆਂ ਤਿਆਰੀਆਂ ਨਾਲ ਜੁੜੇ ਸਾਰੇ ਮੁੱਖ ਵਿਭਾਗ ਵੀ ਸਮੀਖਿਆ ਮੀਟਿੰਗ ਦੌਰਾਨ ਮੌਜੂਦ ਸਨ।

ਇਹ ਸੰਮੇਲਨ 13-15 ਮਾਰਚ 2026 ਨੂੰ ਪਲਾਕਸ਼ਾ ਯੂਨੀਵਰਸਿਟੀ, ਆਈਟੀ ਸਿਟੀ, ਮੋਹਾਲੀ ਵਿਖੇ ਕਰਵਾਇਆ ਜਾਵੇਗਾ ਅਤੇ ਇਹ ‘ਪੰਜਾਬ ਮੀਨਜ਼ ਬਿਜ਼ਨਸ – ਪਾਲਿਸੀ ਟੂ ਪ੍ਰੈਕਟਿਸ’ ਥੀਮ ‘ਤੇ ਕੇਂਦਰਿਤ ਹੈ।

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਲੋਗੋ ਜਾਰੀ, ਆਰਥਿਕ ਅਤੇ ਸਮੁੱਚੇ ਵਿਕਾਸ ਲਈ ਸੁਧਾਰਾਂ 'ਤੇ ਕੀਤਾ ਜਾਵੇਗਾ ਧਿਆਨ ਕੇਂਦਰਤ
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਲੋਗੋ ਜਾਰੀ, ਆਰਥਿਕ ਅਤੇ ਸਮੁੱਚੇ ਵਿਕਾਸ ਲਈ ਸੁਧਾਰਾਂ ‘ਤੇ ਕੀਤਾ ਜਾਵੇਗਾ ਧਿਆਨ ਕੇਂਦਰਤ

ਇਹ ਥੀਮ ਨੀਤੀ ਘੋਸ਼ਣਾਵਾਂ ਤੋਂ ਪਰੇ ਢਾਂਚਾਗਤ ਲਾਗੂਕਰਨ, ਟੀਚਾਗਤ ਨਤੀਜਿਆਂ ਅਤੇ ਨਿਵੇਸ਼ਕ-ਕੇਂਦ੍ਰਿਤ ਪ੍ਰਸ਼ਾਸਨ ਵੱਲ ਵਧਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਨਵਾਂ ਲਾਂਚ ਕੀਤਾ ਗਿਆ ਲੋਗੋ ਪੰਜਾਬ ਦੀ ਆਰਥਿਕ ਤਾਕਤ, ਤਕਨੀਕੀ ਪ੍ਰਗਤੀ, ਸਥਿਰਤਾ ਅਤੇ ਵਿਕਾਸ ਦੀ ਗਤੀ ਨੂੰ ਦਰਸਾਉਂਦਾ ਹੈ। ਇਸ ਡਿਜ਼ਾਈਨ ਵਿੱਚ ਉਦਯੋਗਿਕ ਵਿਸਥਾਰ, ਡਿਜੀਟਲ ਪ੍ਰਸ਼ਾਸਨਿਕ ਸੁਧਾਰ, ਸਮੁੱਚਾ ਵਿਕਾਸ ਅਤੇ ਲਚਕੀਲਾਪਣ ਸ਼ਾਮਲ ਹੈ, ਜੋ ਪੰਜਾਬ ਦੇ ਇੱਕ ਪ੍ਰਗਤੀਸ਼ੀਲ, ਸੁਧਾਰ-ਸੰਚਾਲਿਤ ਅਤੇ ਨਿਵੇਸ਼ ਪੱਖੀ ਮਾਹੌਲ ਨੂੰ ਦਰਸਾਉਂਦਾ ਹੈ।

ਮੀਟਿੰਗ ਦੌਰਾਨ, ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਮੁੱਖ ਮੰਤਰੀ ਨੂੰ ਸੰਮੇਲਨ ਦੀਆਂ ਤਿਆਰੀਆਂ ਦੀ ਪ੍ਰਗਤੀ ਬਾਰੇ ਜਾਣੂ ਕਰਵਾਇਆ, ਜਿਸ ਵਿੱਚ ਆਊਟਰੀਚ ਗਤੀਵਿਧੀਆਂ, ਬੁਨਿਆਦੀ ਢਾਂਚੇ ਸਬੰਧੀ ਤਿਆਰੀਆਂ, ਭਾਈਵਾਲ ਦੇਸ਼ਾਂ ਨਾਲ ਤਾਲਮੇਲ ਅਤੇ ਵਿਭਾਗੀ ਤਿਆਰੀਆਂ ਸ਼ਾਮਲ ਹਨ। ਇਸ ਤਿੰਨ ਦਿਨਾਂ ਸਮਾਗਮ ਦੇ ਨਿਰਵਿਘਨ ਅਮਲ ਨੂੰ ਯਕੀਨੀ ਬਣਾਉਣ ਲਈ ਸਥਾਨ ਅਤੇ ਮੁੱਖ ਲੌਜਿਸਟਿਕਲ ਤਿਆਰੀਆਂ ਦੀ ਵਿਆਪਕ ਸਮੀਖਿਆ ਕੀਤੀ ਗਈ।

ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਕੀਤੇ ਗਏ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਰੋਡ ਸ਼ੋਅ ਦੌਰਾਨ ਸੂਬੇ ਨੂੰ ਦੁਨੀਆਂ ਭਰ ਦੇ ਉਦਯੋਗਿਕ ਦਿੱਗਜਾਂ ਅਤੇ ਮੁੱਖ ਭਾਈਵਾਲਾਂ ਤੋਂ ਉਤਸ਼ਾਹਜਨਕ ਹੁੰਗਾਰਾ ਮਿਲਿਆ ਹੈ।

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਲੋਗੋ ਜਾਰੀ, ਆਰਥਿਕ ਅਤੇ ਸਮੁੱਚੇ ਵਿਕਾਸ ਲਈ ਸੁਧਾਰਾਂ 'ਤੇ ਕੀਤਾ ਜਾਵੇਗਾ ਧਿਆਨ ਕੇਂਦਰਤ
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਲੋਗੋ ਜਾਰੀ, ਆਰਥਿਕ ਅਤੇ ਸਮੁੱਚੇ ਵਿਕਾਸ ਲਈ ਸੁਧਾਰਾਂ ‘ਤੇ ਕੀਤਾ ਜਾਵੇਗਾ ਧਿਆਨ ਕੇਂਦਰਤ

ਪ੍ਰਮੁੱਖ ਭਾਰਤੀ ਸ਼ਹਿਰਾਂ ਅਤੇ ਵਿਸ਼ਵਵਿਆਪੀ ਨਿਵੇਸ਼ ਕੇਂਦਰਾਂ ਵਿੱਚ ਸ਼ਮੂਲੀਅਤ ਨੇ ਪੰਜਾਬ ਦੀ ਬਿਹਤਰ ਸ਼ਾਸਨ ਪ੍ਰਣਾਲੀ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਖੇਤਰੀ ਵਿਕਾਸ ਦੇ ਮੌਕਿਆਂ ਵਿੱਚ ਨਿਵੇਸ਼ਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸੰਮੇਲਨ ਭਾਈਵਾਲੀ, ਸਹਿ-ਰਚਨਾ ਅਤੇ ਲਾਗੂਕਰਨ ਲਈ ਇੱਕ ਪਲੇਟਫਾਰਮ ਵਜੋਂ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਨੀਤੀਆਂ ਉਦਯੋਗਾਂ ਨਾਲ ਸਲਾਹ-ਮਸ਼ਵਰਾ ਕਰਕੇ ਬਣਾਈਆਂ ਜਾਣ ਅਤੇ ਨਿਰਧਾਰਤ ਸਮਾਂ-ਸੀਮਾਵਾਂ ਤੇ ਡਿਜੀਟਲ ਜਵਾਬਦੇਹੀ ਵਿਧੀਆਂ ਰਾਹੀਂ ਲਾਗੂ ਕੀਤੀਆਂ ਜਾਣ।”

ਉਨ੍ਹਾਂ ਕਿਹਾ, “ਪੰਜਾਬ ਦੇ ਸੁਧਾਰ ਪੱਖੀ ਪ੍ਰਸ਼ਾਸਨ ਮਾਡਲ ਸਦਕਾ ਪਹਿਲਾਂ ਹੀ ਠੋਸ ਨਤੀਜੇ ਸਾਹਮਣੇ ਆਏ ਹਨ। ਸੂਬੇ ਨੂੰ ਲਗਭਗ 1.5 ਲੱਖ ਕਰੋੜ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ ਅਤੇ 5 ਲੱਖ ਤੋਂ ਵੱਧ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ ਜੋ ਪੰਜਾਬ ਦੀਆਂ ਨੀਤੀਆਂ ਵਿੱਚ ਭਰੋਸੇਯੋਗਤਾ ਅਤੇ ਮਜ਼ਬੂਤ ਲਾਗੂਕਰਨ ਸਮਰੱਥਾ ਦਾ ਪ੍ਰਤੱਖ ਪ੍ਰਮਾਣ ਹੈ।”

ਸੰਮੇਲਨ ਦਾ ਲੋਗੋ ਜਾਰੀ ਕਰਨਾ ਇਸ ਸਮਾਗਮ ਲਈ ਕਾਫੀ ਅਹਿਮ ਹੈ ਅਤੇ ਇਹ ਸਥਾਨਕ ਅਤੇ ਵਿਸ਼ਵਵਿਆਪੀ ਨਿਵੇਸ਼ਕਾਂ ਦਾ ਸਵਾਗਤ ਕਰਨ ਲਈ ਪੰਜਾਬ ਦੀ ਤਿਆਰੀਆਂ ਨੂੰ ਦਰਸਾਉਂਦਾ ਹੈ।

Leave a Reply

Your email address will not be published. Required fields are marked *