ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਪਣੀ ਗਾਇਕੀ ਦੇ ਕਾਰਨ ਲੋਕਾਂ ਦੇ ਦਿਲਾਂ ਤੇ ਰਾਜ ਕਰਨ ਵਾਲੇ ਗੁਰਦਾਸ ਮਾਨ ਨੂੰ ਕੈਨੇਡਾ ਚ ਸ਼ੋਣ ਦੌਰਾਨ ਲੋਕਾਂ ਦਾ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਹਨਾਂ ਹੀ ਨਹੀਂ ਲੋਕਾਂ ਨੇ ਗੁਰਦਾਸ ਮਾਨ ਦੇ ਖਿਲਾਫ ਮੁਰਦਾਬਾਦ ਦੇ ਨਾਅਰੇ ਵੀ ਲਗਾਏ। ਇਹਨਾਂ ਵਿਰੋਧ ਤੇ ਮੁਰਦਾਬਾਦ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਉਹਨਾਂ ਨੇ ਖੁਦ ਨੂੰ ਕਦੋਂ ਦਾ ਮਾਰ ਦਿੱਤਾ ਹੈ ਤੇ ਤੁਸੀ ਹੁਣ ਮੁਰਦਾਬਾਦ ਦੇ ਨਾਅਰੇ ਲਗਾ ਰਹੋ ਹੋ।
ਨਾਲ ਹੀ ਗੁਰਦਾਸ ਮਾਨ ਨੇ ਕਿਹਾ ਕਿ ਹੁਣ ਉਹਨਾਂ ਨੂੰ ਪਤਾ ਲਗਾ ਕੀ ਅਸੀ ਪੰਜਾਬ ਕੋਣ ਹੈ। ਇਸਦੇ ਬਾਵਜੁਦ ਵੀ ਲੋਕ ਨਾਅਰੇਬਾਜੀ ਕਰਨ ਤੋਂ ਰੁਕੇ। ਕਾਬਿਲੇਗੌਰ ਹੈ ਕਿ ਅਮਿਤ ਸ਼ਾਹ ਵੱਲੋਂ ਇੱਕ ਭਾਸ਼ਾ ਹਿੰਦੀ, ਇੱਕ ਰਾਸ਼ਟਰ ਤੇ ਇੱਕ ਸਭਿਆਚਾਰ ਦੇ ਸਕੰਲਪ ਤੇ ਜਿੱਥੇ ਪੰਜਾਬ ਭਰ ਚ ਇਸਦਾ ਵਿਰੋਧ ਕੀਤਾ ਜਾ ਰਿਹਾ ਹੈ ਉੱਥੇ ਹੀ ਗੁਰਦਾਸ ਮਾਨ ਨੇ ਇਸ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਇਸ ਚ ਕੁਝ ਵੀ ਗਲਤ ਨਹੀਂ ਹੈ। ਜਿਸ ਕਾਰਨ ਪੰਜਾਬੀਆਂ ਵੱਲੋਂ ਗੁਰਦਾਸ ਮਾਨ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

