ਚੰਡੀਗੜ੍ਹ ‘ਚ ਲੋਕਾਂ ਦਾ ਪ੍ਰਸ਼ਾਸਨ ਖਿਲਾਫ ਸਖ਼ਤ ਵਿਰੋਧ, ਪਾਣੀ ਦੀ ਕਮੀ ਨੂੰ ਲੈਕੇ ਕੀਤਾ ਪ੍ਰਦਰਸ਼ਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਦੇ ਪਿੰਡ ਦਰਿਆ ਚ ਪਾਣੀ ਦੀ ਕਮੀ ਹੋਣ ਕਰਕੇ ਲੋਕਾਂ ਵਲੋਂ ਪ੍ਰਸ਼ਾਸਨ ਖਿਲਾਫ ਜਾਮ ਕੇ ਪ੍ਰਦਰਸ਼ਨ ਕੀਤਾ ਗਿਆ ਹੈ | ਇਨ੍ਹਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਦੇ ਪਿੰਡ ਦਰਿਆ ਚ ਪਾਣੀ ਦੀ ਕਮੀ ਹੋਣ ਕਰਕੇ ਲੋਕਾਂ ਵਲੋਂ ਪ੍ਰਸ਼ਾਸਨ ਖਿਲਾਫ ਜਾਮ ਕੇ ਪ੍ਰਦਰਸ਼ਨ ਕੀਤਾ ਗਿਆ ਹੈ | ਇਨ੍ਹਾਂ ਲੋਕਾਂ ਵਲੋਂ ਬਾਲਟੀਆ ਤੇ ਘੜੇ ਤੋੜ ਕੇ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ | ਉਧਰ ਲੋਕਾਂ ਦਾ ਕਹਿਣਾ ਹੈ ਕਿ ਪਾਣੀ ਦੀ ਕਮੀ ਨੂੰ ਲੈਕੇ ਉਨ੍ਹਾਂ ਵਲੋਂ ਇਸ ਦੀ ਜਾਣਕਾਰੀ ਪ੍ਰਸ਼ਾਸਨ ਨੂੰ ਕਈ ਵਾਰ ਦੇ ਚੁੱਕੇ ਹਨ | ਪਰ ਪ੍ਰਸ਼ਾਸਨ ਵਲੋਂ ਇਸ ਤੇ ਕੋਈ ਕਰਵਈ ਨਹੀਂ ਕੀਤੀ ਗਈ | ਉਧਰ ਚੰਡੀਗੜ੍ਹ ਤੋਂ ਸਾਂਸਦ ਕਿਰਨ ਖੇਰ ਦਾ ਕਹਿਣਾ ਹੈ | ਕਿ ਰੇਲਵੇ ਲਾਈਨ ਦੇ ਨੇੜੇ ਪਾਈਪ ਲਾਈਨ ਫੱਟਣ ਕਾਰਨ ਪਾਣੀ ਦੀ ਮੁਸ਼ਕਿਲ ਆ ਰਹੀ ਹੈ |

ਉਨ੍ਹਾ ਕਿਹਾ ਕਿ ਜਲਦ ਹੀ ਪਾਈਪ ਲਾਈਨ ਨੂੰ ਠੀਕ ਕਰ ਲਿਆ ਜਾਵੇਗਾ | ਗਈ ਪ੍ਰਦਰਸ਼ਨਕਾਰੀ ਦਾ ਕਹਿਣਾ ਹੈ ਕਿ ਪਿਛਲੇ 2 – 3 ਮਹੀਨੇ ਤੋਂ ਪਾਣੀ ਦੀ ਬਹੁਤ ਕਮੀ ਹੋ ਰਹੀ ਹੈ | ਪਰ ਪਿਛਲੇ 15 ਦਿਨਾਂ ਤੋਂ ਪਾਣੀ ਬਿਲਕੁਲ ਨਹੀਂ ਆ ਰਿਹਾ | ਜਿਸ ਕਰਕੇ ਲੋਕਾਂ ਨੂੰ ਮੁਸ਼ਕਲਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਪਾਣੀ ਦੇ ਟੈਂਕਰ ਵੀ ਮਗਵਾਏ ਗਏ | ਪਰ ਪਾਣੀ ਦੀ ਕਮੀ ਹੋਣ ਕਰਕੇ ਉਨ੍ਹਾਂ ਨੂੰ ਕਾਫੀ ਮਹਿੰਗਾ ਪਾਣੀ ਮੁਹੱਇਆ ਕਰਵਾਇਆ ਜਾ ਰਿਹਾ ਹੈ |

Watch Video

Leave a Reply

Your email address will not be published. Required fields are marked *