ਆਸ਼ਾ ਵਰਕਰਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ

ਲੁਧਿਆਣਾ- ਆਸ਼ਾ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਲੁਧਿਆਣਾ ਦੇ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੈਂਕੜੇ ਦੀ ਸੰਖਿਆ ਵਿਚ…

ਲੁਧਿਆਣਾ- ਆਸ਼ਾ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਲੁਧਿਆਣਾ ਦੇ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੈਂਕੜੇ ਦੀ ਸੰਖਿਆ ਵਿਚ ਪਹੁੰਚੇ ਆਸ਼ਾ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ।

ਪੜੋ ਹੋਰ ਖਬਰਾਂ: ਵੱਡੀ ਭੈਣ ਨੇ ਛੋਟੀ ਭੈਣ ਦਾ ਬੇਰਹਿਮੀ ਨਾਲ ਕੀਤਾ ਕਤਲ, ਕਮਰੇ ’ਚ ਦਫ਼ਨਾਈ ਲਾਸ਼

ਪ੍ਰਦਰਸ਼ਨ ਕਰ ਰਹੇ ਆਸ਼ਾ ਵਰਕਰਾਂ ਦਾ ਕਹਿਣਾ ਸੀ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਜਿਸ ਕਾਰਨ ਉਹ ਅੱਜ ਪ੍ਰਦਰਸ਼ਨ ਕਰਨ ਨੂੰ ਮਜਬੂਰ ਹਨ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਕਾਲ ਦੇ ਦੌਰਾਨ ਉਨ੍ਹਾਂ ਨੇ ਫਰੰਟ ਲਾਈਨ ਉੱਤੇ ਕੰਮ ਕੀਤਾ ਹੈ ਪਰ ਫਿਰ ਵੀ ਸਰਕਾਰ ਵੱਲੋਂ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਨਹੀਂ ਦਿੱਤਾ ਜਾ ਰਿਹਾ ਉਨ੍ਹਾਂ ਨੇ ਕਿਹਾ ਕਿ ਜੇਕਰ ਹੁਣ ਵੀ ਇਨ੍ਹਾਂ ਦੀਆਂ ਇਹ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤੇਜ਼ ਕਰਨਗੇ।

ਪੜੋ ਹੋਰ ਖਬਰਾਂ: ‘ਹਰ ਸਾਲ 70 ਲੱਖ ਲੋਕਾਂ ਦੀ ਹਵਾ ਪ੍ਰਦੂਸ਼ਣ ਕਾਰਨ ਜਾਂਦੀ ਹੈ ਜਾਨ’

Leave a Reply

Your email address will not be published. Required fields are marked *