ਅੰਮ੍ਰਿਤਸਰ : ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਘਰ ਦੇ ਬਾਹਰ ਕੱਚੇ ਮੁਲਾਜ਼ਮ ਮਹਿਲਾਵਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਕੋਰੋਨਾ ਯੋਧਿਆਂ ਵੱਲੋਂ ਇਹ ਪ੍ਰਦਰਸ਼ਨ ਪਿਛਲੇ 7 ਦਿਨਾਂ ਤੋਂ ਧਰਨੇ ‘ਤੇ ਬੈਠਿਆਂ ਹਨ। ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ।
Also Read : ਅਕਾਲੀ ਦਲ ਵੱਲੋਂ ਲੁਧਿਆਣਾ ਉਤਰੀ ਤੋਂ ਇਕ ਹੋਰ ਉਮੀਦਵਾਰ ਦਾ ਐਲਾਨ
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਨਵਜੋਤ ਸਿੰਘ ਸਿੱਧੂ ਵੱਲੋਂ ਇੰਨ੍ਹਾਂ ਮਹਿਲਾਵਾਂ ਨਾਲ ਮੀਟਿੰਗ ਕੀਤੀ ਗਈ ਸੀ ਅਤੇ ਭਰੋਸਾ ਦਿੱਤਾ ਗਿਆ ਸੀ ਉਨ੍ਹਾਂ ਦੀਆਂ ਮੰਗਾਂ ਜਲਦ ਹੀ ਮੰਨ ਲਈਆਂ ਜਾਣਗੀਆਂ ਪਰ ਅਜੇ ਤੱਕ ਕੋਈ ਹੱਲ ਨਹੀਂ ਕੱਢਿਆ ਗਿਆ।ਗੱਲਬਾਤ ਕਰਦਿਆਂ ਮਹਿਲਾਵਾਂ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ 36000 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਉਸ ਵਿਚ ਵੀ ਕੋਰੋਨਾ ਯੋਧਿਆਂ ਦਾ ਨਾਮ ਨਹੀਂ ਦਿੱਤਾ ਗਿਆ।

