ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੋਸ਼ਲ ਮੀਡੀਆ ਤੇ ਅਕਸਰ ਹੀ ਇਸ ਤਰ੍ਹਾਂ ਦੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਰਹਿੰਦੀਆਂ ਹਨ ਜਿਹਨਾਂ ਚ ਬੱਸ ਡਰਾਈਵਰ ਲੋਕਾਂ ਦੀਆਂ ਜਾਨਾਂ ਨੂੰ ਬਿਨ੍ਹਾਂ ਕਿਸੇ ਡਰ ਤੋਂ ਖਤਰੇ ‘ਚ ਪਾ ਦਿੰਦੇ ਹਨ।
ਇਸੇ ਤਰ੍ਹਾਂ ਦੀ ਇਕ ਹੋਰ ਵੀਡੀਓ ਸਾਹਮਣੇ ਆਈ ਹੈ ਜਿਸ ‘ਚ PRTC ਦਾ ਬੱਸ ਡਰਾਇਵਰ ਡਰਾਈਵਿੰਗ ਕਰਦੇ ਸਮੇਂ ਫੋਨ ਦਾ ਇਸਤੇਮਾਲ ਕਰ ਰਿਹਾ ਹੈ।
ਵੀਡੀਓ ਚ ਦਿਖਾਈ ਦੇ ਰਿਹਾ ਹੈ ਕਿ ਡਰਾਇਵਰ ਕਈ ਮਿੰਟ ਫੋਨ ਤੇ ਗੱਲਾਂ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਇਕ ਯਾਤਰੀ ਵੱਲੋਂ ਇਹ ਵੀਡੀਓ ਬਣਾਈ ਗਈ।

