ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦਾ ਨਤੀਜਾ ਐਲਾਨ ਕਰ ਦਿੱਤਾ। ਸਿੱਖਿਆ ਬੋਰਡ ਦਾ ਕਹਿਣਾ ਹੈ ਕਿ ਇਸ ਸਾਲ 12ਵੀ ਜਮਾਤ ਚ 86 ਫੀਸਦੀ ਬੱਚੇ ਪਾਸ ਹੋਏ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਲਾਨਾ ਪ੍ਰੀਖਿਆ ਸਮੇਤ ਓਪਨ ਸਕੂਲ ਦਾ ਵੀ ਨਤੀਜੀਆਂ ਦਾ ਐਲਾਨ ਕਰ ਦਿੱਤਾ ਹੈ। ਦਸ ਦਈਏ ਕਿ ਲੁਧਿਆਣਾ ਦੇ ਸਰਬਜੋਤ ਸਿੰਘ ਬਾਂਸਲ ਨੇ ਪਹਲਾ ਸਥਾਨ ਹਾਸਿਲ ਕੀਤਾ ਹੈ। ਸਰਬਜੋਤ ਸਿੰਘ ਨੇ 450 ਚੋਂ 445 ਅੰਕ ਹਾਸਿਲ ਕੀਤੇ ਹਨ। ਉੱਥੇ ਹੀ ਲੁਧਿਆਣਾ ਦੀ ਲਵਲੀਨ ਵਰਮਾ ਨੇ 98.67 ਅੰਕ ਹਾਸਿਲ ਕਰ ਦੂਜਾ ਸਥਾਨ ਹਾਸਿਲ ਕੀਤਾ ਹੈ। ਜਦਕਿ ਫਾਜ਼ਿਲਕਾ ਦੀ ਨਾਜ਼ਿਆ ਕੰਬੋਜ ਨੇ 98.44 ਫੀਸਦੀ ਅੰਕ ਹਾਸਿਲ ਕਰ ਤੀਜਾ ਸਥਾਨ ਹਾਸਿਲ ਕੀਤਾ ਹੈ।

