PSEB 12ਵੀਂ ਦੇ ਨਤੀਜੇ ਐਲਾਨ, ਕੁੜੀਆਂ ਨੇ ਮਾਰੀ ਬਾਜ਼ੀ

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਇਨ੍ਹਾਂ ਨਤੀਜਿਆਂ ਵਿਚ ਤੇਜਾ ਸਿੰਘ ਸੁਤੰਤਰ…

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਇਨ੍ਹਾਂ ਨਤੀਜਿਆਂ ਵਿਚ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਲੁਧਿਆਣਾ ਦੀ ਅਰਸ਼ਦੀਪ ਕੌਰ ਪੰਜਾਬ ਭਰ ‘ਚੋਂ 497 ਅੰਕ ਹਾਸਲ ਕਰਕੇ ਪਹਿਲੇ ਸਥਾਨ ‘ਤੇ ਰਹੀ ਹੈ। ਅਰਸ਼ਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਛੋਆਣਾ ਮਾਨਸਾ ਨੇ ਵੀ 497 ਅੰਕ ਹਾਸਲ ਕਰਕੇ ਪੰਜਾਬ ਭਰ ‘ਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਫ਼ਰੀਦਕੋਟ ਦੀ ਕੁਲਵਿੰਦਰ ਕੌਰ ਨੇ ਵੀ 497 ਅੰਕ ਹਾਸਲ ਕੀਤੇ ਹਨ ਅਤੇ ਉਹ ਤੀਜੇ ਸਥਾਨ ‘ਤੇ ਰਹੀ ਹੈ ਇਸ ਤਰ੍ਹਾਂ ਪਹਿਲੇ ਤਿੰਨੇ ਸਥਾਨ ਕੁੜੀਆਂ ਦੇ ਹਿੱਸੇ ਆਏ ਹਨ।

Also Read: ਸੰਗਰੂਰ ਲੋਕ ਸਭਾ ਜਿਮਨੀ ਚੋਣਾਂ ‘ਚ ਜਿੱਤ ਦਰਜ ਕਰਨ ਵਾਲੇ ਸਿਮਰਨਜੀਤ ਸਿੰਘ ਮਾਨ ਨੂੰ ਹੋਇਆ ਕੋਰੋਨਾ

500 ‘ਚੋਂ 489 ਜਾਂ ਇਸ ਤੋਂ ਵੱਧ ਅੰਕ ਲੈਣ ਵਾਲੇ 302 ਪ੍ਰੀਖਿਆਰਥੀਆਂ ਨੂੰ ਮੈਰਿਟ ਸੂਚੀ ‘ਚ ਸ਼ਾਮਲ ਕੀਤਾ ਗਿਆ ਹੈ। ਚੇਅਰਮੈਨ ਪ੍ਰੋ. ਯੋਗਰਾਜ ਨੇ ਦੱਸਿਆ ਕਿ ਇਸ ਵਾਰ ਕੁੱਲ 301700 ਪ੍ਰੀਖਿਆਰਥੀ ਇਸ ਪ੍ਰੀਖਿਆ ‘ਚ ਬੈਠੇ, ਜਿਨ੍ਹਾਂ ਵਿੱਚੋਂ 292530 ਪ੍ਰੀਖਿਆਰਥੀ ਪਾਸ ਹੋਏ ਅਤੇ ਪਾਸ ਫ਼ੀਸਦੀ 96.96 ਫ਼ੀਸਦੀ ਰਹੀ। ਕੁੜੀਆਂ ਦੀ ਗਿਣਤੀ 137161 ਸੀ, ਜਿਨ੍ਹਾਂ ਵਿਚੋਂ 134122 ਕੁੜੀਆਂ ਪਾਸ ਹੋਈਆਂ ਅਤੇ ਉਨ੍ਹਾਂ ਦੀ ਪਾਸ ਫ਼ੀਸਦੀ 97.78 ਹੈ। ਇਸ ਪ੍ਰੀਖਿਆ ‘ਚ ਬੈਠਣ ਵਾਲੇ ਮੁੰਡਿਆਂ ਦੀ ਕੁੱਲ ਗਿਣਤੀ 164529 ਸੀ, ਜਿਨ੍ਹਾਂ ਵਿੱਚੋਂ 96.27 ਫ਼ੀਸਦੀ ਦੀ ਦਰ ਨਾਲ 158399 ਮੁੰਡੇ ਪਾਸ ਹੋਏ।

Also Read: ਪੰਜਾਬ ਵਿਧਾਨ ਸਭਾ ‘ਚ ਮੁਖਤਾਰ ਅੰਸਾਰੀ ਨੂੰ ਲੈ ਕੇ ਹੰਗਾਮਾ, ਹਰਜੋਤ ਬੈਂਸ ਨੇ ਕੀਤਾ ਵੱਡਾ ਦਾਅਵਾ

Leave a Reply

Your email address will not be published. Required fields are marked *