PSEB ਵੱਲੋਂ 8ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਕੁੜੀਆਂ ਨੇ ਮਾਰੀ ਬਾਜ਼ੀ, ਲਵਪ੍ਰੀਤ ਕੌਰ ਨੇ ਹਾਸਿਲ ਕੀਤਾ ਪਹਿਲਾ ਸਥਾਨ

PSEB 8th Class Result 2023: ਪੰਜਾਬ ਸਕੂਲ ਸਿੱਖਿਆ ਸਕੂਲ ਵੱਲੋਂ 8ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਜ਼ਿਲ੍ਹਾ ਮਾਨਸਾ ਦੇ ਬੁਢਲਾਡਾ ਦੀ ਰਹਿਣ ਵਾਲੀ…

PSEB 8th Class Result 2023: ਪੰਜਾਬ ਸਕੂਲ ਸਿੱਖਿਆ ਸਕੂਲ ਵੱਲੋਂ 8ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਜ਼ਿਲ੍ਹਾ ਮਾਨਸਾ ਦੇ ਬੁਢਲਾਡਾ ਦੀ ਰਹਿਣ ਵਾਲੀ ਲਵਪ੍ਰੀਤ ਕੌਰ ਨੇ ਪਹਿਲਾਂ ਸਥਾਨ ਅਤੇ ਗੁਰਅਕਿੰਤ ਕੌਰ ਨੇ 100 ਫੀਸਦ ਅੰਕਾਂ ਦੇ ਨਾਲ ਦੂਜਾ ਸਥਾਨ ਹਾਸਿਲ ਕੀਤਾ ਹੈ। ਇਸ ਤੋਂ ਇਲਾਵਾ ਲੁਧਿਆਣਾ ਦੇ ਬੱਸੀਆਂ ਦੀ ਸਮਰਪ੍ਰੀਤ ਕੌਰ 99.67% ਦੇ ਅੰਕਾਂ ਦੇ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ।

98.01 ਫੀਸਦ ਰਿਹਾ ਨਤੀਜਾ 

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਦੱਸਿਆ ਕਿ ਇਸ ਸਾਲ ਸਾਲਾਨਾ ਪ੍ਰੀਖਿਆਵਾਂ ਦੇ ਨਤੀਜਿਆਂ 98.01 ਫ਼ੀਸਦ ਰਿਹਾ। ਇਸ ਸਾਲ ਵੀ ਕੁੜੀਆਂ ਨੇ ਪ੍ਰੀਖਿਆ ’ਚ ਬਾਜ਼ੀ ਮਾਰੀ ਹੈ।

ਵੈੱਬਸਾਈਟ ਉੱਤੇ ਜਾ ਕੇ ਚੈੱਕ ਕਰੋ ਰਿਜ਼ਲਟ 

ਵਿਦਿਆਰਥੀ ਆਪਣਾ ਨਤੀਜਾ ਅਧਿਕਾਰਤ ਵੈੱਬਸਾਈਟ pseb.ac.in ਜਾਂ punjab.indiaresults.com ‘ਤੇ ਦੇਖ ਸਕਦੇ ਹਨ। ਵਿਦਿਆਰਥੀਆਂ ਨੂੰ ਸਿਰਫ਼ ਆਪਣਾ ਨਾਮ, ਰੋਲ ਨੰਬਰ, ਮੋਬਾਈਲ ਨੰਬਰ ਅਤੇ ਈਮੇਲ ਆਈਡੀ ਦਰਜ ਕਰਨ ਦੀ ਲੋੜ ਹੋਵੇਗੀ। ਨਤੀਜਾ ਸਕ੍ਰੀਨ ‘ਤੇ ਦਿਖਾਈ ਦੇਵੇਗਾ।

 

Leave a Reply

Your email address will not be published. Required fields are marked *