ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਇਕ ਹੋਰ ਕਾਰਨਾਮਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਪੰਜਾਬ ਸਕੂਲ ਸਿਖਿਆ ਵਿਭਾਗ ਨੇ ਚੌਥੀ ਕਲਾਸ ਦੀ ਪੰਜਾਬ ਦੀ ਕਿਤਾਬ ਚੋਂ ਸ਼ਹੀਦ ਸੁਖਦੇਵ ਸਿੰਘ ਦੀ ਫੋਟੋ ਦੀ ਬਜਾਏ ਸ਼ਹੀਦ ਰਾਜਗੁਰੂ ਦੀ ਤਸਵੀਰ ਲੱਗਾ ਦਿੱਤੀ ਹੈ।
ਦੱਸਣਯੋਗ ਗੱਲ ਹੈ ਕਿ ਇਸ ਤੋਂ ਪਹਿਲਾ ਵੀ ਸਿੱਖ ਇਤਿਹਾਸ ਦੀ ਕਿਤਾਬ ਨੂੰ ਲੈਕੇ ਸਿੱਖਿਆ ਵਿਭਾਗ ਦੀ ਗਲਤੀ ਸਾਹਮਣੇ ਆਈ ਸੀ।ਹੁਣ ਫਿਰ ਤੋਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਗਈ ਹੈ ਜੋ ਕਿ ਬਹੁਤ ਹੀ ਵੱਡੀ ਲਾਪਰਵਾਹੀ ਹੈ।

