ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 11 ਮਈ ਨੂੰ 12ਵੀਂ ਦੇ ਨਤੀਜੇ ਦਾ ਐਲਾਨ ਕੀਤਾ ਗਿਆ ਸੀ। ਪਰ ਰਿਜਲਟ ਐਲਾਨ ਕਰਨ ਤੋਂ ਬਾਅਦ ਇਕ ਹੈਰਾਨੀਜਨਕ ਤੱਥ ਸਾਹਮਣੇ ਆਇਆ ਹੈ ਜਿਸ ਕਾਰਨ ਪੰਜਾਬ ਬੋਰਡ ਇਕ ਵਾਰ ਫਿਰ ਤੋਂ ਸੁਰਖੀਆ ‘ਚ ਆ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਫਿਜ਼ਿਕਸ ਦੇ ਪੇਪਰ ਚ ਬਹੁਤ ਹੀ ਸਾਰੇ ਵਿਦਿਆਰਥੀਆਂ ਨੂੰ ਸਿਰਫ 14 ਅੰਕ ਹੀ ਮਿਲੇ ਹਨ ਜਿਸ ਕਾਰਨ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਕਿੰਗ ਚ ਗੜਬੜੀ ਕੀਤੀ ਗਈ। ਉੱਥੇ ਹੀ ਇਸ ਮਾਮਲੇ ਤੋਂ ਬਾਅਦ ਵਿਦਿਆਰਥੀਆਂ ਅਤੇ ਮਾਪਿਆਂ ਨੇ ਸਿੱਖਿਆਂ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਤੇ ਧਿਆਨ ਦੇਣ ਤਾਂ ਜਿਹਨਾਂ ਵਿਦਿਆਰਥੀਆਂ ਦਾ ਭਵਿੱਖ ਖਰਾਬ ਨਾ ਹੋ ਸਕੇ। ਨਾਲ ਹੀ ਉਹਨਾਂ ਨੇ ਸਿੱਖਿਆਂ ਮੰਤਰੀ ਤੋਂ ਲੋੜੀਂਦੀ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ।

