ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਦਸੰਬਰ ਵਿੱਚ ਹੋਣ ਵਾਲੀ ਪੰਜਵੀਂ ਅਤੇ ਅੱਠਵੀਂ ਜਮਾਤ ਦੀ ਟਰਮ-1 ਦੀ ਪ੍ਰੀਖਿਆ 20 ਦਸੰਬਰ ਤੋਂ 22 ਦਸੰਬਰ ਤੱਕ ਲਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜਨਕਰਾਜ ਮਹਿਰੋਕ ਨੇ ਦੱਸਿਆ ਕਿ ਇਹ ਪ੍ਰੀਖਿਆ (Exam) ਸਵੇਰੇ 9 ਵਜੇ ਸ਼ੁਰੂ ਹੋਵੇਗੀ ਅਤੇ ਪ੍ਰੀਖਿਆਵਾਂ ਕੋਵਿਡ 19 ਆਦਿ ਨੂੰ ਧਿਆਨ ਵਿੱਚ ਰੱਖਦਿਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੰਜਵੀਂ ਜਮਾਤ ਦੀ ਪ੍ਰੀਖਿਆ ਸਵੈ-ਪ੍ਰੀਖਿਆ ਕੇਂਦਰਾਂ ਵਿੱਚ ਹੋਵੇਗੀ ਅਤੇ ਅੱਠਵੀਂ ਜਮਾਤ ਦੀ ਪ੍ਰੀਖਿਆ ਬੋਰਡ ਵੱਲੋਂ ਬਣਾਏ ਗਏ ਪ੍ਰੀਖਿਆ ਕੇਂਦਰਾਂ ਵਿੱਚ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਜਮਾਤਾਂ ਦੀ ਡੇਟਸ਼ੀਟ (DateSheet) ਅਤੇ ਹੋਰ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ ਉਪਲਬਧ ਕਰਵਾ ਦਿੱਤੀ ਗਈ ਹੈ।
Also Read : 2022 ਚੋਣਾਂ ਨੂੰ ਲੈਕੇ ਕੇਜਰੀਵਾਲ ਦਾ ਦਾਅਵਾ, ਕਿਹਾ-‘ਸੰਪਰਕ ‘ਚ ਨੇ ਕਈ ਕਾਂਗਰਸੀ ਵਿਧਾਇਕ ਤੇ MP’
ਮਹਿਰੋਕ ਨੇ ਦੱਸਿਆ ਕਿ ਪੰਜਵੀਂ ਜਮਾਤ ਦੀ ਇਹ ਪ੍ਰੀਖਿਆ ਬਹੁ-ਚੋਣ ਵਾਲੇ ਪ੍ਰਸ਼ਨਾਂ ‘ਤੇ ਆਧਾਰਿਤ ਹੋਵੇਗੀ ਅਤੇ ਇਨ੍ਹਾਂ ਪੇਪਰਾਂ ਦਾ ਹੱਲ ਓ.ਐੱਮ.ਆਰ. ਸ਼ੀਟ (OMR Sheet) ‘ਤੇ ਕੀਤਾ ਜਾਵੇਗਾ। ਇਹ ਪ੍ਰੀਖਿਆ 5 ਮੁੱਖ ਵਿਸ਼ਿਆਂ ਦੀ ਹੋਵੇਗੀ ਅਤੇ ਹਰੇਕ ਵਿਸ਼ੇ ਦਾ 50 ਪ੍ਰਤੀਸ਼ਤ ਸਿਲੇਬਸ ਅਨੁਸਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਅੱਠਵੀਂ ਜਮਾਤ ਦੀ ਪ੍ਰੀਖਿਆ ਲਈ 3 ਘੰਟੇ ਦਾ ਸਮਾਂ ਦਿੱਤਾ ਜਾਵੇਗਾ। ਇਹ ਪ੍ਰੀਖਿਆ ਸਵੇਰੇ 9 ਵਜੇ ਤੋਂ ਦੁਪਹਿਰ 12:15 ਵਜੇ ਤੱਕ ਹੋਵੇਗੀ। ਦਿੱਤੀ ਜਾਣ ਵਾਲੀ OMR ਸ਼ੀਟ ‘ਤੇ ਵੇਰਵੇ ਭਰਨ ਲਈ ਉਮੀਦਵਾਰਾਂ ਨੂੰ 15 ਮਿੰਟ ਦਾ ਵਾਧੂ ਸਮਾਂ ਦਿੱਤਾ ਜਾਵੇਗਾ।
Also Read : ਦੁਨੀਆ ਦੀਆਂ 5 ਸਭ ਤੋਂ ਖੂਬਸੂਰਤ ਥਾਵਾਂ ਦੀ ਸੂਚੀ ਜਾਰੀ, ਜੰਨਤ ਤੋਂ ਘੱਟ ਨਹੀਂ ਨਜ਼ਾਰੇ (Photos)
ਪੰਜਵੀਂ ਦੀ ਡੇਟਸ਼ੀਟ : 20 ਦਸੰਬਰ ਨੂੰ ਪਹਿਲੀ ਭਾਸ਼ਾ (ਪੰਜਾਬੀ, ਹਿੰਦੀ, ਉਰਦੂ ਅਤੇ ਵਾਤਾਵਰਣ ਸਿੱਖਿਆ), 21 ਦਸੰਬਰ ਨੂੰ ਦੂਜੀ ਭਾਸ਼ਾ (ਪੰਜਾਬੀ, ਹਿੰਦੀ, ਉਰਦੂ ਅਤੇ ਅੰਗਰੇਜ਼ੀ) ਅਤੇ 22 ਦਸੰਬਰ ਨੂੰ ਗਣਿਤ ਵਿਸ਼ੇ ਦੀ ਪ੍ਰੀਖਿਆ। ਗਣਿਤ ਵਿਸ਼ੇ ਦੀ ਪ੍ਰੀਖਿਆ ਦਾ ਸਮਾਂ 1 ਘੰਟੇ ਦਾ ਹੋਵੇਗਾ।
Also Read : ਖੇਤ ਮਜ਼ਦੂਰ ਜੱਥੇਬੰਦੀਆਂ ਨਾਲ ਸੀ.ਐੱਮ. ਚੰਨੀ ਕਰਨਗੇ ਮੀਟਿੰਗ
ਅੱਠਵੀਂ ਜਮਾਤ ਦੀ ਡੇਟਸ਼ੀਟ : 20 ਦਸੰਬਰ ਨੂੰ ਪਹਿਲੀ ਭਾਸ਼ਾ (ਪੰਜਾਬੀ, ਹਿੰਦੀ, ਉਰਦੂ ਅਤੇ ਗਣਿਤ), 21 ਦਸੰਬਰ ਨੂੰ ਦੂਜੀ ਭਾਸ਼ਾ (ਪੰਜਾਬੀ, ਹਿੰਦੀ, ਉਰਦੂ ਅਤੇ ਸਮਾਜਿਕ ਸਿੱਖਿਆ) ਅਤੇ 22 ਦਸੰਬਰ ਨੂੰ ਅੰਗਰੇਜ਼ੀ ਅਤੇ ਵਿਗਿਆਨ ਵਿਸ਼ਿਆਂ ਦੀ ਪ੍ਰੀਖਿਆ ਲਈ ਜਾਵੇਗੀ। ਇਸ ਪਹਿਲੀ ਮਿਆਦ ਦੀ ਪ੍ਰੀਖਿਆ ਵਿੱਚ ਅੱਠਵੀਂ ਜਮਾਤ ਦੀ ਕੋਈ ਪ੍ਰੈਕਟੀਕਲ ਪ੍ਰੀਖਿਆ ਨਹੀਂ ਹੋਵੇਗੀ।



