PSPCL ਖੇਤਾਂ ‘ਚ ਅੱਗ ਲੱਗਣ ਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇਗਾ: ETO

ਚੰਡੀਗੜ੍ਹ: ਹਰ ਸਾਲ ਪੱਕੀ ਹੋਈ ਫ਼ਸਲ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਇਸ ਵਾਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਸਾਨਾਂ…

ਚੰਡੀਗੜ੍ਹ: ਹਰ ਸਾਲ ਪੱਕੀ ਹੋਈ ਫ਼ਸਲ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਇਸ ਵਾਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਸਾਨਾਂ ਨੂੰ ਇਕ ਵਿਸ਼ੇਸ਼ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਉਹ ਆਪਣੇ ਇਲਾਕੇ ਵਿੱਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਜਾਂ ਕਿਸੇ ਕਿਸਮ ਦੀ ਕੋਈ ਸਪਾਰਕਿੰਗ ਦੀ ਘਟਨਾ ਦੇਖਦੇ ਹਨ ਤਾਂ ਤੁਰੰਤ ਨੇੜਲੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫਤਰ ਨੂੰ ਸੂਚਨਾ ਦੇਣ ਤਾਂ ਅੱਗ ਲੱਗਣ ਤੋਂ ਬਚਾਅ ਕੀਤਾ ਜਾਵੇ।

ਸ਼ਿਕਾਇਤ ਦਰਜ ਕਰਵਾਉਣ ਲਈ ਨੰਬਰ ਜਾਰੀ 

ਕੈਬਨਿਟ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਉਨਾਂ ਖਪਤਕਾਰਾਂ ਨੂੰ ਇਹ ਵੀ ਦੱਸਿਆ ਕਿ ਉਹ ਬਿਜਲੀ ਸਬੰਧੀ ਆਪਣੀਆਂ ਸ਼ਿਕਾਇਤਾਂ 96461-06835 ਅਤੇ 96461-06836 ‘ਤੇ 24 ਘੰਟੇ ਕਾਰਜਸੀਲ ਹੈਲਪਲਾਈਨ ਨੰਬਰਾਂ ‘ਤੇ ਦਰਜ ਕਰਵਾ ਸਕਦੇ ਹਨ।  ਉਨਾਂ ਕਿਹਾ ਕਿ ਖਪਤਕਾਰ ਵਟਸਐਪ ਨੰਬਰ 96461-06835 ‘ਤੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਟਰਾਂਸਫਾਰਮ ਅਤੇ ਬਿਜਲੀ ਦੇ ਖੱਬੇ ਦੇ ਆਸੇ-ਪਾਸੇ ਖਾਲੀ ਥਾਂ ਛੱਡੋ 

ਬਿਜਲੀ ਮੰਤਰੀ ਨੇ ਕਿਸਾਨਾਂ ਨੂੰ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਇਕ ਮਰਲੇ ਰਕਬੇ ਦੀ ਕਣਕ ਦੀ ਕਟਾਈ ਪਹਿਲਾਂ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਟਾਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਲੱਗੇ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਦਸ ਮੀਟਰ ਦਾ ਘੇਰਾ ਗਿੱਲਾ ਰੱਖਿਆ ਜਾਵੇ ਤਾਂ ਜੋ ਜੇਕਰ ਕੋਈ ਸਪਾਰਕਿੰਗ ਵਰਗੀ ਘਟਨਾ ਵਾਪਰਦੀ ਹੈ ਤਾਂ ਇਸ ਘਟਨਾ ਨੂੰ ਆਸਾਨੀ ਨਾਲ ਅਤੇ ਖ਼ੁਦ-ਬ-ਖੁਦ ਰੋਕਿਆ ਜਾ ਸਕੇ

Leave a Reply

Your email address will not be published. Required fields are marked *