ਲੋਕ ਨਿਰਮਾਣ ਮੰਤਰੀ ਵਲੋਂ ਸੜਕ ਨਿਰਮਾਣ ਕਾਰਜ ਦੀ ਸਮੀਖਿਆ

ਚੰਡੀਗੜ੍ਹ, 28 ਅਪ੍ਰੈਲ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ  ਅੱਜ ਇਥੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕਾਂ ਨੈਟਵਰਕ ਨੂੰ ਬਿਹਤਰ…

ਲੋਕ ਨਿਰਮਾਣ ਮੰਤਰੀ ਵਲੋਂ ਸੜਕ ਨਿਰਮਾਣ ਕਾਰਜ ਦੀ ਸਮੀਖਿਆ

ਚੰਡੀਗੜ੍ਹ, 28 ਅਪ੍ਰੈਲ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ  ਅੱਜ ਇਥੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕਾਂ ਨੈਟਵਰਕ ਨੂੰ ਬਿਹਤਰ ਬਣਾਉਣ ਲਈ ਆਰੰਭੇ ਗਏ ਯਤਨਾਂ ਤਹਿਤ ਵਿਭਾਗ ਵਲੋਂ ਕਰਵਾਏ ਜਾ ਰਹੇ ਕੰਮਾਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਮਿੱਥੇ ਗਏ ਵਿੱਤੀ ਅਤੇ ਫਿਜੀਕਲ ਟੀਚਿਆਂ ਮੁਤਾਬਕ ਕੰਮ ਕਰਨ ਲਈ ਨਿਰਦੇਸ਼ ਜਾਰੀ ਕੀਤੇ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੀਟਿੰਗ ਦੌਰਾਨ  ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਸੂਬੇ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਮਿੱਥੇ ਟੀਚਿਆਂ ਨੂੰ ਹਰ ਹਾਲਤ ਵਿੱਚ ਹਾਸਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕ ਨਿਰਮਾਣ  ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 30 ਜੂਨ 2026 ਤੋਂ ਪਹਿਲਾਂ ਸੜਕੀ ਨਿਰਮਾਣ ਸਬੰਧੀ ਕਾਰਜ ਮੁਕੰਮਲ ਕਰ ਲਿਆ ਜਾਵੇ।

ਉਨ੍ਹਾਂ ਦੱਸਿਆ ਕਿ ਬੁਨਿਆਦੀ ਢਾਂਚੇ ਦੇ ਕੰਮਾਂ ਲਈ ਲੋੜੀਂਦੇ ਫੰਡਾਂ ਦੀ ਸਰਕਾਰ ਕੋਲ ਕੋਈ ਕਮੀ ਨਹੀਂ ਹੈ ਅਤੇ ਕੰਮਾਂ ਨੂੰ ਪੂਰੇ ਜੋਰ ਨਾਲ ਮਿੱਥੋ ਗਏ ਸਮੇਂ ਵਿੱਚ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਖਾੜੀ ਦੇਸ਼ਾਂ ਵਿੱਚ ਚਲ ਰਹੀ ਜੰਗ ਕਾਰਨ ਬਿਟੂਮਨ ਦੀ ਕੁਝ ਘਾਟ ਪੈਦਾ ਹੋ ਰਹੀ ਹੈ ਪ੍ਰੰਤੂ ਵਿਭਾਗ ਦੇ ਅਧਿਕਾਰੀਆਂ ਵਲੋਂ ਇਸ ਸਮੱਸਿਆਂ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ।

ਉਨ੍ਹਾਂ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵਲੋਂ ਬਠਿੰਡਾ ਰਿਫਾਇਨਰੀ ਤੋਂ ਲੁੱਕ ਦੀ ਉਪਲੱਬਧਤਾ ਨਾ ਹੋਣ ਕਾਰਨ ਕੰਮ ਵਿੱਚ ਆਈ ਖੜੌਤ ਨੂੰ ਖ਼ਤਮ ਨੂੰ ਕਰਨ ਲਈ  ਪਾਨੀਪਤ, ਮਥੁਰਾ ਰਿਫਾਇਨਰੀ ਜਾਂ ਹੋਰ ਸਰੋਂਤਾ ਤੋਂ ਲੁੱਕ ਦੀ ਸਪਲਾਈ ਲੈਣ ਦੇ ਪ੍ਰਬੰਧ ਕੀਤੇ ਗਏ ਹਨ।

ਮੀਟਿੰਗ ਵਿੱਚ ਸਪੈਸ਼ਲ ਸੱਕਤਰ ਲੋਕ ਨਿਰਮਾਣ ਸ਼੍ਰੀਮਤੀ ਹਰਗੁਨਜੀਤ ਕੌਰ, ਸੰਯੁਕਤ ਸੱਕਤਰ ਸ੍ਰੀ ਅਮਰਬੀਰ ਸਿੱਧੂ, ਇੰਜੀਨੀਅਰ ਇੰਨ ਚੀਫ ਸ਼੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਸ਼੍ਰੀ ਅਨਿਲ ਗੁਪਤਾ, ਸਮੂਹ ਨਿਗਰਾਨ ਇੰਜੀਨੀਅਰ ਅਤੇ ਕਾਰਜਕਾਰੀ ਇੰਜੀਨੀਅਰ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Wheat Procurement by  Government agencies crosses 100 Lakh Metric Tonnes in the shortest ever span of two weeks

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *