PUNBUS-PRTC ਮੁਲਾਜ਼ਮਾਂ ਨੇ ਟਾਲੀ ਹੜ੍ਹਤਾਲ, ਵਿਭਾਗ ਨੇ ਜਾਰੀ ਕੀਤੀਆਂ ਤਨਖਾਹਾਂ

ਚੰਡੀਗੜ੍ਹ- ਅੱਜ PRTC ਤੇ PUNBUS ਮੁਲਾਜ਼ਮਾਂ ਨੇ ਤਨਖਾਹ ਨਾ ਮਿਲਣ ’ਤੇ ਵਿਭਾਗ ਨੂੰ ਜਾਮ ਲਾਉਣ ਦੀ ਧਮਕੀ ਦਿੱਤੀ ਸੀ ਪਰ ਵਿਭਾਗ ਨੇ ਕਿਸੇ ਕਿਸਮ ਦੀ…

ਚੰਡੀਗੜ੍ਹ- ਅੱਜ PRTC ਤੇ PUNBUS ਮੁਲਾਜ਼ਮਾਂ ਨੇ ਤਨਖਾਹ ਨਾ ਮਿਲਣ ’ਤੇ ਵਿਭਾਗ ਨੂੰ ਜਾਮ ਲਾਉਣ ਦੀ ਧਮਕੀ ਦਿੱਤੀ ਸੀ ਪਰ ਵਿਭਾਗ ਨੇ ਕਿਸੇ ਕਿਸਮ ਦੀ ਕਿਰਕਿਰੀ ਤੋਂ ਬਚਣ ਲਈ ਸਾਰੇ ਮੁਲਾਜ਼ਮਾਂ ਦੀ ਤਨਖਾਹ ਪਹਿਲਾਂ ਹੀ ਜਾਰੀ ਕਰ ਦਿੱਤੀ। ਅੱਜ ਜੇਕਰ ਮੁਲਾਜ਼ਮਾਂ ਦੀਆਂ ਤਨਖਾਹਾਂ ਜਾਰੀ ਨਾ ਕੀਤੀਆਂ ਗਈਆਂ ਤਾਂ ਬੱਸਾਂ ਦੇ ਪਹੀਏ ਰੋਕ ਦਿੱਤੇ ਜਾਂਦੇ। ਦੱਸ ਦਈਏ ਕਿ ਪੰਜਾਬ ਦੇ ਸ਼ਹਿਰ ਲੁਧਿਆਣਾ ਵਿਚ ਅੱਜ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪੱਕਾ ਧਰਨਾ ਦਿੱਤੇ ਜਾਣ ਦਾ ਐਲਾਨ ਕੀਤਾ ਹੋਇਆ ਸੀ। 

Also Read: SYL ਵਿਵਾਦ ‘ਤੇ ਮੂਸੇਵਾਲਾ ਦਾ ਗੀਤ: ਅੱਜ ਸ਼ਾਮ 6 ਵਜੇ ਅਧਿਕਾਰਤ ਯੂਟਿਊਬ ਚੈਨਲ ‘ਤੇ ਹੋਵੇਗਾ ਰਿਲੀਜ਼

ਅਜੇ ਦੋ ਦਿਨ ਪਹਿਲਾਂ ਹੀ ਪਨਬੱਸ ਤੇ ਪੀਆਰਟੀਸੀ ਮੁਲਾਜ਼ਮਾਂ ਨੇ ਬੱਸ ਸਟੈਂਡ ’ਤੇ ਦੋ ਘੰਟੇ ਧਰਨਾ ਦਿੱਤਾ ਸੀ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ। ਇਸ ਕਾਰਨ ਉਸ ਦੇ ਪਰਿਵਾਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਰਿਹਾ ਹੈ।

ਮੌਜੂਦਾ ਸਰਕਾਰ ਵੀ ਪੁਰਾਣੀਆਂ ਰਵਾਇਤੀ ਪਾਰਟੀਆਂ ਦੇ ਰਾਹ ‘ਤੇ ਚੱਲ ਰਹੀ ਹੈ। ਸਰਕਾਰੀ ਮੁਲਾਜ਼ਮਾਂ ਨੂੰ ਨੌਕਰੀ ਛੱਡ ਕੇ ਹੜਤਾਲ ‘ਤੇ ਜਾਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਜੇਕਰ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀ ਕਰਨਾ ਸੀ, ਉਨ੍ਹਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ।

Also Read: ਕੌਣ ਕਰੇਗਾ ਸੰਗਰੂਰ ਫਤਿਹ? ਲੋਕ ਸਭਾ ਚੋਣਾਂ ਲਈ ਵੋਟਿੰਗ ਜਾਰੀ

Leave a Reply

Your email address will not be published. Required fields are marked *