ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਭਰ ‘ਚ ਇਕ ਵਾਰ ਫਿਰ ਤੋਂ ਪਨਬੱਸ ਚੱਕਾ ਜਾਮ ਕੀਤਾ ਜਾਵੇਗਾ। ਦਸ ਦਈਏ ਕਿ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਫਿਰ ਤੋਂ 22 ਜੁਲਾਈ ਤੋਂ 25 ਜੁਲਾਈ ਤੱਕ ਬੱਸਾਂ ਬੰਦ ਕਰਨ ਦਾ ਐਲਾਨ ਕੀਤਾ ਹੈ।
ਦੱਸਣਯੋਗ ਗੱਲ ਹੈ ਕਿ ਪਨਬੱਸ ਮੁਲਾਜ਼ਮਾਂ ਨੇ ਨਵੀਂ ਭਰਤੀ ਕਰਨ ਦੀ ਮੰਗ ਕਰ ਰਹੇ ਹਨ। ਨਾਲ ਹੀ ਉਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕਰ ਰਹੇ ਹਨ। ਇਸ ਦੋਰਾਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

