ਆਲ-ਪਾਰਟੀ ਮੀਟਿੰਗ ਤੋਂ ਬਾਅਦ ਕੇਂਦਰ ‘ਤੇ ਵਰ੍ਹੇ ਸਿੱਧੂ, ਕਿਹਾ-‘BSF ਨੂੰ ਦਿੱਤੇ ਵਾਧੂ ਅਧਿਕਾਰ ਸਿਆਸੀ ਚਾਲ’

ਚੰਡੀਗੜ੍ਹ: ਕੇਂਦਰ ਸਰਕਾਰ ਵਲੋਂ ਸਰਹੱਦੀ ਸੁਰੱਖਿਆ ਬਲ (ਬੀਐੱਸਐੱਫ) ਦਾ ਅਧਿਕਾਰ ਖੇਤਰ ਵਧਾਉਣ ਦੇ ਮੁੱਦੇ ਉੱਤੇ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੱਦੀ ਗਈ ਆਲ…

ਚੰਡੀਗੜ੍ਹ: ਕੇਂਦਰ ਸਰਕਾਰ ਵਲੋਂ ਸਰਹੱਦੀ ਸੁਰੱਖਿਆ ਬਲ (ਬੀਐੱਸਐੱਫ) ਦਾ ਅਧਿਕਾਰ ਖੇਤਰ ਵਧਾਉਣ ਦੇ ਮੁੱਦੇ ਉੱਤੇ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੱਦੀ ਗਈ ਆਲ ਪਾਰਟੀ ਮੀਟਿੰਗ ਖਤਮ ਹੋ ਚੁੱਕੀ ਹੈ। ਇਸ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਸਰਕਾਰ ਉੱਤੇ ਵਰ੍ਹਦਿਆਂ ਕਿਹਾ ਕਿ ਬੀਐੱਸਐੱਫ ਨੂੰ ਦਿੱਤੇ ਗਏ ਵਾਧੂ ਅਧਿਕਾਰ ਸਿਆਸੀ ਚਾਲ ਹਨ।

ਸੁਣੋ ਹੋਰ ਕੀ ਬੋਲੇ ਸਿੱਧੂ-

Also Read: ਕੈਨੇਡਾ ‘ਚ ਗੁਰਦਾਸਪੁਰ ਦੇ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਅੱਜ ਸਵੇਰੇ 12 ਵਜੇ ਪੰਜਾਬ ਭਵਨ ਵਿਖੇ ਮੀਟਿੰਗ ਸ਼ੁਰੂ ਹੋਈ ਸੀ। ਇਸ ਮੀਟਿੰਗ ਵਿੱਚ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਹਿੱਸਾ ਲਿਆ। ਅੱਜ ਹੋਈ ਮੀਟਿੰਗ ਵਿੱਚ ਕੇਂਦਰ ਦੇ ਫ਼ੈਸਲੇ ਖ਼ਿਲਾਫ਼ ਮਤਾ ਪਾਸ ਕੀਤਾ ਜਾ ਸਕਦਾ ਹੈ। ਨਾਲ ਹੀ, ਇਹ ਫੈਸਲਾ ਲਿਆ ਜਾ ਸਕਦਾ ਹੈ ਕਿ ਸਾਰੀਆਂ ਸਿਆਸੀ ਪਾਰਟੀਆਂ ਦਾ ਇੱਕ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲੇ। ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਡਾ: ਦਲਜੀਤ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਤੋਂ ਭਗਵੰਤ ਮਾਨ ਅਤੇ ਅਮਨ ਅਰੋੜਾ ਇਸ ਮੀਟਿੰਗ ਵਿੱਚ ਸ਼ਾਮਲ ਹੋਏ।

Also Read: ਹਿਮਾਚਲ: ਕਿੰਨੌਰ ‘ਚ ਬਰਫੀਲੇ ਤੂਫ਼ਾਨ ਕਾਰਨ 3 ਟ੍ਰੈਕਰਸ ਦੀ ਮੌਤ

Leave a Reply

Your email address will not be published. Required fields are marked *