ਕਿਸਾਨਾਂ ਨੂੰ ਮਿਲਣ ਵਾਲੀ ਸਬਸਿਡੀ ਤੇ ਮੁਫਤ ਬਿਜਲੀ ਤੇ ਪੰਜਾਬ-ਹਰਿਆਣਾ ਹਾਈਕੋਰਟ ਹੋਈ ਸਖਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਮਿਲਣ ਵਾਲੀ ਸਬਸਿਡੀ ਤੇ ਮੁਫਤ ਬਿਜਲੀ ਨੂੰ ਲੈਕੇ ਦੋਵੇ ਸਰਕਾਰਾਂ ਨੂੰ ਨਿਰਦੇਸ਼ ਜਾਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਮਿਲਣ ਵਾਲੀ ਸਬਸਿਡੀ ਤੇ ਮੁਫਤ ਬਿਜਲੀ ਨੂੰ ਲੈਕੇ ਦੋਵੇ ਸਰਕਾਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਹਾਈਕੋਰਟ ਵੱਲੋਂ ਪੰਜਾਬ ਹਰਿਆਣਾ ਦੀ ਸਰਕਾਰਾਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਅਮੀਰ ਕਿਸਾਨਾਂ ਨੂੰ ਟਿਊਬਵੈੱਲ ਸਬਸਿਡੀ ਤੇ ਮੁਫਤ ਬਿਜਲੀ ਸਹੂਲਤ ਬੰਦ ਕਰਨ ਲਈ ਕਿਹਾ ਹੈ।

punjab haryana high court

ਇਸ ਤੇ ਕੋਰਟ ਦਾ ਇਹ ਵੀ ਕਹਿਣਾ ਹੈ ਕਿ ਅਮੀਰ ਕਿਸਾਨਾਂ ਨੂੰ ਮੁਫਤ ਬਿਜਲੀ ਤੇ ਸਬਸਿਡੀ ਦਿੱਤੇ ਜਾਣ ਦੇ ਕਾਰਨ ਹੀ ਸਰਕਾਰ ਤੇ ਬੋਝ ਵੱਧਦਾ ਜਾ ਰਿਹਾ ਹੈ। ਨਾਲ ਹੀ ਕੋਰਟ ਦਾ ਇਹ ਵੀ ਕਹਿਣਾ ਹੈ ਕਿ ਮੁਫਤ ਬਿਜਲੀ ਤੇ ਸਬਸਿਡੀ ਦੇਣ ਕਾਰਨ ਲੋਕਾਂ ਵੱਲੋਂ ਦਿੱਤੇ ਜਾਣ ਵਾਲੇ ਟੈਕਸ ਦਾ ਇਸਤੇਮਾਲ ਗਲਤ ਕੀਤਾ ਜਾ ਰਿਹਾ ਹੈ।

Farmer

ਜਿਸ ਕਾਰਨ ਹਾਈਕੋਰਟ ਨੇ ਟਿਊਬਵੈੱਲਾਂ ਸਬਸਿਡੀ ਤੇ ਮੁਫਤ ਬਿਜਲੀ ਦਿੱਤੇ ਜਾਣ ਦੇ ਮਾਮਲੇ ਚ ਪੰਜਾਬ ਹਰਿਆਣਾ ਸਰਕਾਰ ਤੋਂ ਜਵਾਬ ਵੀ ਮੰਗੀਆਂ ਹੈ। ਜਿਸ ਤੇ ਅਗਲੀ ਸੁਣਵਾਈ 6 ਅਗਸਤ ਨੂੰ ਹੋਵੇਗੀ।

Leave a Reply

Your email address will not be published. Required fields are marked *