ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਤਕਰੀਬਨ ਐਲਾਨ ਕੀਤੇ ਜਾ ਰਹੇ ਹਨ। ਇਸ ਵਾਰ ਪੰਜਾਬ ਵਾਸੀਆਂ ਦਾ ਰੁਝਾਨ ਆਮ ਆਦਮੀ ਪਾਰਟੀ ਵੱਲ ਵਧੇਰੇ ਰਿਹਾ ਤੇ ਆਪ ਨੇ ਇਨ੍ਹਾਂ ਚੋਣਾਂ ਵਿਚ ਜਿੱਤ ਦਰਜ ਕੀਤੀ ਹੈ।
Also Read: 5 ਤੋਂ 12 ਸਾਲ ਦੇ ਬੱਚਿਆਂ ਦੀ ਵੈਕਸੀਨ ਲਈ ਮੰਗੀ ਗਈ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ
ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ 92 ਸੀਟਾਂ ਹਾਸਲ ਕਰ ਲਈਆਂ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ 3 ਤੇ ਬਸਪਾ ਨੇ 1 ਸੀਟ ਉੱਤੇ ਜਿੱਤ ਦਰਜ ਕੀਤੀ ਹੈ। ਇਸੇ ਤਰ੍ਹਾਂ ਭਾਜਪਾ ਨੇ 2 ਜਿੱਤ ਦਰਜ ਕੀਤੀ ਹੈ ਤੇ ਕਾਂਗਰਸ ਨੇ 18 ਸੀਟਾਂ ਉੱਤੇ ਜਿੱਤ ਦਰਜ ਕੀਤੀ ਹੈ ਤੇ ਆਜ਼ਾਦ ਉਮੀਦਵਾਰਾਂ ਨੇ 1 ਸੀਟ ਉੱਤੇ ਜਿੱਤ ਦਰਜ ਕੀਤੀ ਹੈ। ਚੋਣ ਨਤੀਜਿਆਂ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਸਨ ਪਰ ਆਪ ਨੇ ਇਨ੍ਹਾਂ ਸਾਰੇ ਦਾਅਵਿਆਂ ਉੱਤੇ ‘ਝਾੜੂ’ ਫੇਰ ਦਿੱਤਾ। ਇਨ੍ਹਾਂ ਵਿਧਾਨ ਸਭਾ ਚੋਣਾਂ ਵਿਚ ਵੱਡੇ-ਵੱਡੇ ਸਿਆਸੀ ਲੀਡਰਾਂ ਨੂੰ ਵੀ ਹਾਰ ਦਾ ਮੂੰਹ ਦੇਖਣਾ ਪਿਆ।
Also Read: Punjab Election Result: ਚੋਣ ਪਿਟਾਲਾ ਖੁੱਲ੍ਹਣ ਤੋਂ ਪਹਿਲਾਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ
ਇਥੇ ਹੀ ਦੱਸ ਦਈਏ ਕਿ ਭਲਕੇ ਪੰਜਾਬ ਵਿਚ ਕਾਂਗਰਸ ਦੀ ਆਖਰੀ ਕੈਬਨਿਟ ਮੀਟਿੰਗ ਹੈ ਤੇ ਇਸ ਦੌਰਾਨ ਕਾਂਗਰਸ ਸਰਕਾਰ ਦੀ ਸਾਰੀ ਕੈਬਨਿਟ ਅਸਤੀਫਾ ਦੇਵੇਗੀ।



