ਪੰਜਾਬ ਵਿਧਾਨ ਸਭਾ ਚੋਣਾਂ 2022 : ਵੋਟਾਂ ਦੌਰਾਨ ਖਰਾਬ ਹੋਈਆਂ ਈ.ਵੀ.ਐੱਮ. ਮਸ਼ੀਨਾਂ 

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਪੰਜਾਬ ਵਿਚ ਵੋਟਾਂ ਪਾਈਆਂ ਜਾ ਰਹੀਆਂ ਹਨ। ਵੋਟਰਾਂ (Voter) ਵਿਚ ਭਾਰੀ…

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਪੰਜਾਬ ਵਿਚ ਵੋਟਾਂ ਪਾਈਆਂ ਜਾ ਰਹੀਆਂ ਹਨ। ਵੋਟਰਾਂ (Voter) ਵਿਚ ਭਾਰੀ ਉਤਸ਼ਾਹ ਹੈ ਇਸ ਦੌਰਾਨ ਕਈ ਪੋਲਿੰਗ ਬੂਥ (Polling booth) ‘ਤੇ ਈ.ਵੀ.ਐੱਮ ਮਸ਼ੀਨ (EVM machine) ਖਰਾਬ ਹੋਣ ਕਾਰਣ ਖਾਸੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੋਟਰਾਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ ਜਦੋਂ ਕਿ ਮਸ਼ੀਨਾਂ ਖਰਾਬ ਹੋ ਗਈਆਂ ਹਨ। ਮਸ਼ੀਨ ਨੂੰ ਠੀਕ ਕਰਨ ਲਈ ਅਧਿਕਾਰੀਆਂ ਵਲੋਂ ਇੰਜੀਨੀਅਰਾਂ ਨੂੰ ਸੱਦਿਆ ਗਿਆ ਹੈ। Also Read : ਇਨ੍ਹਾਂ ਸਿਆਸੀ ਲੀਡਰਾਂ ਨੇ ਵੋਟ ਪਾਈ ਤੇ ਲੋਕਾਂ ਨੂੰ ਕੀਤੀ ਖਾਸ ਅਪੀਲ

Uttarakhand Election 2022: जानें उत्तराखंड में कहां कहां खराब हुई EVM मशीन,  प्रभावित हुआ मतदान
ਵਿਧਾਨ ਸਭਾ ਹਲਕਾ ਪਾਇਲ ਵਿਚ ਪਿੰਡ ਰਾਣੋਂ ਵਿਖੇ ਵੋਟਿੰਗ ਸ਼ੁਰੂ ਹੁੰਦੇ ਸਾਰ ਹੀ ਵੋਟਿੰਗ ਮਸ਼ੀਨ ਬੰਦ ਹੋਣ ਕਾਰਨ ਲੋਕਾਂ ਦੀਆਂ ਲਾਈਨਾਂ ਲੱਗੀਆਂ ਹੋਈਆਂ ਨਜ਼ਰ ਆਈਆਂ । ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ 45 ਮਿੰਟ ਤੋਂ ਵੋਟ ਪਾਉਣ ਲਈ ਇੰਤਜ਼ਾਰ ਕਰ ਰਹੇ ਹਨ। ਵੋਟਿੰਗ ਮਸ਼ੀਨ ਖ਼ਰਾਬ ਹੋਣ ਦੇ ਕਾਰਨ ਮੁਸ਼ਕਿਲ ਆ ਰਹੀ ਹੈ। ਉੱਥੇ ਹੀ ਸਾਬਕਾ ਵਿਧਾਇਕ ਤੇ ਵਿਧਾਨ ਸਭਾ ਹਲਕਾ ਤੋਂ ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ । ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਦੇ ਬੂਥ ਨੰ 58 ਦੀ ਵੋਟਿੰਗ ਮਸ਼ੀਨ ਖਰਾਬ ਹੋਣ ਕਾਰਨ ਵੋਟਾਂ ਪੈਣ ਦਾ ਕੰਮ ਰੁਕਿਆ ਹੋਇਆ ਹੈ । ਹਲਕਾ ਸੁਨਾਮ ਤੋਂ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿੱਧੂ ਆਪਣੀ ਵੋਟ ਪਾਉਣ ਲਈ ਉਡੀਕ ਕਰਦੇ ਹੋਏ ਨਜ਼ਰ ਆਏ। ਇੱਥੋਂ ਨਜ਼ਦੀਕੀ ਪਿੰਡ ਮੰਨਣਹਾਨਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਬੂਥ ਨੰਬਰ 196 ‘ਤੇ ਸਵੇਰੇ ਚੋਣ ਅਮਲੇ ਵਲੋਂ ਪੋਲਿੰਗ ਏਜੰਟਾਂ ਨੂੰ ਵੋਟਿੰਗ ਮਸ਼ੀਨ ਚੈੱਕ ਕਰਵਾਉਣ ਮੌਕੇ ਮਸ਼ੀਨ ਵਿਚ ਕੁਝ ਤਕਨੀਕੀ ਨੁਕਸ ਪੈਣ ਕਰ ਕੇ ਮਸ਼ੀਨ ਖ਼ਰਾਬ ਹੋ ਗਈ। ਠੀਕ ਕਰਨ ਲਈ ਕੋਈ ਵੀ ਟੀਮ ਨਹੀਂ ਪਹੁੰਚੀ ਹੈ ਜਿਸ ਕਾਰਨ ਤਕਰੀਬਨ ਇਕ ਘੰਟੇ ਤੋਂ ਲੋਕਾਂ ਦੀਆਂ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿਚ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾ ਸਕਣਗੀਆਂ, ਜਦੋਂ ਕਿ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। 

ਭੁਲੱਥ : ਵਿਧਾਨ ਸਭਾ ਹਲਕਾ ਭੁਲੱਥ ਦੇ ਬੂਥ ਨੰਬਰ 100ਦੀ ਵੋਟਿਗ ਮਸ਼ੀਨ ਖ਼ਰਾਬ ਹੋਣ ਕਰਕੇ ਵੋਟਿੰਗ ਰੁਕੀ।

 

 

Leave a Reply

Your email address will not be published. Required fields are marked *