ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ ਹੈ। ਇਸ ਦੌਰਾਨ ਅੱਜ 33 ਲੋਕਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ।
Also Read: ED ਵਲੋਂ ਨਾਜਾਇਜ਼ ਮਾਈਨਿੰਗ ਮਾਮਲੇ ‘ਚ CM ਚੰਨੀ ਦਾ ਭਤੀਜਾ ਭੁਪਿੰਦਰ ਸਿੰਘ ਹਨੀ ਗ੍ਰਿਫਤਾਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਦੀਆਂ 117 ਵਿਧਾਨ ਸਭਾ ਹਲਕਿਆਂ ਦੇ ਲਈ 2266 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ, ਜਿਨ੍ਹਾਂ ਵਿਚੋਂ 1645 ਨਾਮਜ਼ਦਗੀਆਂ ਠੀਕ ਮਿਲੀਆਂ ਜਦਕਿ 588 ਨਾਮਜ਼ਦਗੀਆਂ ਨੂੰ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 4 ਫਰਵਰੀ 2022 ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ ਹੈ ਤੇ ਇਸ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਅਲਾਟ ਕੀਤੇ ਜਾਣਗੇ।
Also Read: ਨਾਈਜੀਰੀਆ ’ਚ ਭਿਆਨਕ ਸੜਕੀ ਹਾਦਸਾ, ਮੌਕੇ ’ਤੇ 19 ਲੋਕਾਂ ਦੀ ਮੌਤ

