ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਿੱਲੀ ’ਚ ਰਵੀਦਾਸ ਜੀ ਦੇ ਮੰਦਿਰ ਢਾਹੇ ਜਾਣ ਦਾ ਮਾਮਲਾ ਕਾਫੀ ਭਖ ਗਿਆ ਹੈ। ਦਸ ਦਈਏ ਕਿ ਇਸ ਮਾਮਲੇ ਦੇ ਕਾਰਨ ਰਵੀਦਾਸ ਭਾਈਚਾਰੇ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਉੱਥੇ ਹੀ ਇਸ ਬੰਦ ਦੇ ਕਾਰਨ ਸੂਬੇ ਚ ਸਿਆਸਤ ਭਖ ਗਈ ਹੈ। ਨਾਲ ਹੀ ਕਾਂਗਰਸੀਆਂ ਵੱਲੋਂ ਇਸ ਬੰਦ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਦੇ ਨਾਲ ਮੁਲਾਕਾਤ ਕੀਤੀ।
ਉੱਥੇ ਹੀ ਭੜਕੇ ਲੋਕਾਂ ਨੇ ਰੋਡ ਜਾਮ ਕੀਤਾ ਹੋਇਆ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।





