ਮੋਹਾਲੀ : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਸਿਹਤ ਅਚਾਨਕ ਵਿਗੜਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਉਨ੍ਹਾਂ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਹੋਈ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਤੁਰੰਤ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ।
ਡਾਕਟਰਾਂ ਦੀ ਨਿਗਰਾਨੀ ਹੇਠ ਹਨ ਜਾਖੜ
ਹਸਪਤਾਲ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਸੁਨੀਲ ਜਾਖੜ ਨੂੰ ਮੁੱਢਲੀ ਜਾਂਚ ਤੋਂ ਬਾਅਦ ਡਾਕਟਰਾਂ ਦੀ ਵਿਸ਼ੇਸ਼ ਟੀਮ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੇ ਲੋੜੀਂਦੇ ਟੈਸਟ ਕੀਤੇ ਜਾ ਰਹੇ ਹਨ ਤਾਂ ਜੋ ਦਰਦ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਫਿਲਹਾਲ ਰਾਹਤ ਦੀ ਗੱਲ ਇਹ ਹੈ ਕਿ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਉਹ ਡਾਕਟਰਾਂ ਨਾਲ ਗੱਲਬਾਤ ਕਰ ਰਹੇ ਹਨ।



